22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 16500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ <br/>

ਅਜੀਤ ਡੈਸਕ 16-06-2025
ਸੁਲਤਾਨਪੁਰ ਲੋਧੀ, 15 ਜੂਨ (ਥਿੰਦ)-ਥਾਣਾ ਕਬੀਰਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ 16500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਏ.ਐਸ.ਆਈ. ਮੱਖਣ ਸਿੰਘ ਸਮੇਤ ਪੁਲਿਸ ਪਾਰਟੀ ਦੇ ਟੀ ਪੁਆਇੰਟ ਚੱਕ ਪੱਤੀ ਬਾਲੂ ਬਹਾਦਰ ਵਿਖੇ ਮੌਜੂਦ ਸਨ ਤਾਂ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਸਾਹਿਬ ਸਿੰਘ ਉਰਫ਼ ਸਾਬਾ ਪੁੱਤਰ ਪਿਆਰਾ ਸਿੰਘ ਵਾਸੀ ਮੁਹੰਮਦਾਬਾਦ ਥਾਣਾ ਕਬੀਰਪੁਰ ਜੋ ਸ਼ਰਾਬ ਵੇਚਣ ਦਾ ਆਦੀ ਹੈ, ਅੱਜ ਚੌਂਕ ਲੱਖ ਵਰਿ੍ਹਆਂ ਵਿਖੇ ਧੁੱਸੀ ਬੰਨ ਨਜ਼ਦੀਕ ਝਾੜੀਆਂ 'ਚ ਪਲਾਸਟਿਕ ਦੇ ਕੈਨ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਧੁੱਸੀ ਬੰਨ ਦੇ ਕੋਲ ਖੜ੍ਹਾ ਹੈ | ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਕਾਬੂ ਆ ਸਕਦੀ ਹੈ | ਪੁਲਿਸ ਨੇ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਗੁਰਸਾਹਿਬ ਸਿੰਘ ਸਾਬਾ ਨੂੰ 16500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਦੀ ਲੈਂਡ ਪੂਿਲੰਗ ਨੀਤੀ ਦਾ ਕੀਤਾ ਵਿਰੋਧ ਅਗਲੀ ਖ਼ਬਰ ਹਾੜ੍ਹ ਮਹੀਨੇ ਦੀ ਸੰਗਰਾਂਦ 'ਤੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।