ਕਪੂਰਥਲਾ, 15 ਜੂਨ (ਸਡਾਨਾ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਕਾਹਨਦਾਸ ਕਾਲਾ ਸੰਘਿਆਂ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਕਿਸਾਨ ਆਗੂਆਂ ਨੇ ਹਾਜ਼ਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਕੀਮਤੀ ਉਪਜਾਓ ਜ਼ਮੀਨ ਨੂੰ ਅਕਵਾਇਰ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੇਣ ਲਈ ਵਾਹੀ ਯੋਗ ਜ਼ਮੀਨ ਨੂੰ ਵਪਾਰਕ ਘਰਾਨਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਪਰ ਸਰਕਾਰਾਂ ਵਪਾਰਕ ਘਰਾਨਿਆਂ ਦੇ ਹੱਕ 'ਚ ਭੁਗਤ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਨੀਤੀ ਅਯੋਗ ਵੀ ਕਿਸਾਨਾਂ ਦੇ ਵਿਰੁੱਧ ਹੀ ਭੁਗਤ ਰਿਹਾ ਹੈ ਤੇ ਸੂਬਾ ਸਰਕਾਰ ਵੀ ਉਨ੍ਹਾਂ ਦਾ ਹੱਥ ਠੋਕਾ ਬਣੀ ਹੋਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਿਲੰਗ ਨੀਤੀ ਦੇ ਖ਼ਿਲਾਫ਼ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ | ਜਿਸ ਉਪਰੰਤ ਅਗਸਤ ਮਹੀਨੇ 'ਚ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਹੋਵੇਗੀ ਤੇ ਸਰਕਾਰ ਦੀ ਲੈਂਡ ਪੂਿਲੰਗ ਨੀਤੀ ਦਾ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ | ਮੀਟਿੰਗ ਮੌਕੇ ਰਸ਼ਪਾਲ ਸਿੰਘ, ਰਘਬੀਰ ਸਿੰਘ, ਬਲਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਲਵਿੰਦਰ ਸਿੰਘ ਸੰਘਾ, ਡਾ. ਸੁਖਦੇਵ ਸਿੰਘ, ਭਗਵੰਤ ਸਿੰਘ, ਬਲਬੀਰ ਸਿੰਘ, ਮੰਗਲ ਸਿੰਘ, ਨਿਸ਼ਾਨ ਸਿੰਘ, ਬਲਜਿੰਦਰ ਸਿੰਘ, ਰਜਿੰਦਰ ਸਿੰਘ ਪੱਪੂ, ਕਸ਼ਮੀਰ ਸੋਢੀ, ਪਰਮਜੀਤ ਪੰਮੀ, ਕੁਲਦੀਪ ਚੰਦ, ਪਿਆਰਾ ਲਾਲ, ਪਲਵਿੰਦਰ ਸਿੰਘ, ਮਲਕੀਤ ਸਿੰਘ, ਪ੍ਰਗਣ ਸਿੰਘ ਸੰਘਾ ਤੇ ਹੋਰ ਹਾਜ਼ਰ ਸਨ |