22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ, ਇੱਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 16-06-2025
ਫਗਵਾੜਾ, 15 ਜੂਨ (ਹਰਜੋਤ ਸਿੰਘ ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਰੁਣ ਕੁਮਾਰ ਪੁੱਤਰ ਚੰਦਨ ਭਵਨ ਵਾਸੀ ਪਿੰਡ ਖੇੜਾ ਨੰਗਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਭਰਾ ਗੌਰਵ ਕੁਮਾਰ ਨੂੰ ਵਿਦੇਸ਼ ਇਟਲੀ ਭੇਜਣ ਤੇ ਪੱਕੇ ਪੇਪਰ ਬਣਾ ਕੇ ਦੇਣ ਦਾ ਸੌਦਾ ਹੋਇਆ ਸੀ ਜਿਸ ਤਹਿਤ 16 ਲੱਖ 2 ਹਜ਼ਾਰ 700 ਰੁਪਏ ਦੀ ਉਨ੍ਹਾਂ ਨਾਲ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਤਰਸੇਮ ਚੰਦ ਪੁੱਤਰ ਗੁਰਮੀਤ ਰਾਮ ਵਾਸੀ ਜਗਤਪੁਰ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਬ ਇੰਸਪੈਕਟਰ ਜਸਬੀਰ ਸਿੰਘ ਥਾਣਾ ਫੱਤੂਢੀਂਗਾ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਸ਼ਰਾਬ ਦਾ ਧੰਦਾ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ, ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।