22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਬ ਇੰਸਪੈਕਟਰ ਜਸਬੀਰ ਸਿੰਘ ਥਾਣਾ ਫੱਤੂਢੀਂਗਾ ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 16-06-2025
ਫੱਤੂਢੀਂਗਾ, 15 ਜੂਨ (ਬਲਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀਆਂ ਹਦਾਇਤਾਂ 'ਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਥਾਣਾ ਫੱਤੂਢੀਂਗਾ ਦੇ ਸਬ ਇੰਸਪੈਕਟਰ ਜਸਬੀਰ ਸਿੰਘ ਨੂੰ ਐਸ.ਐਚ.ਓ. ਨਿਯੁਕਤ ਕੀਤਾ ਗਿਆ ਹੈ | ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ 'ਚ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਸਰਪੰਚ, ਪੰਚ ਤੇ ਮੋਹਤਬਰ ਵਿਅਕਤੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਪਿੰਡ ਬੂੜੇਵਾਲ ਦੇ ਸਰਪੰਚ ਕਸ਼ਮੀਰ ਸਿੰਘ ਭੱਟੀ, ਸਰਪੰਚ ਗੁਰਮੇਲ ਸਿੰਘ ਮਹਿਰਵਾਲ, ਸਮਾਜ ਸੇਵਕ ਡਾ. ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਸਰਪੰਚ ਨੱਥੂਪੁਰ ਆਦਿ ਨੇ ਨਵ-ਨਿਯੁਕਤ ਐਸ.ਐਚ.ਓ. ਜਸਬੀਰ ਸਿੰਘ ਨੂੰ ਬੁੱਕਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਸਾਲਾਨਾ ਉਰਸ ਮੌਕੇ 6 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ, ਇੱਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।