22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੰਤ ਬਾਬਾ ਕੇਵਲ ਦਾਸ ਰੋਹੀ ਵਾਲਿਆਂ ਦੀ ਯਾਦ 'ਚ ਸਾਲਾਨਾ ਸਮਾਗਮ

ਅਜੀਤ ਡੈਸਕ 16-06-2025
ਕਪੂਰਥਲਾ, 15 ਜੂਨ (ਸਡਾਨਾ)-ਸੰਤ ਬਾਬਾ ਕੇਵਲ ਦਾਸ ਜੀ ਰੋਹੀ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਬਾਬਾ ਕੇਵਲ ਦਾਸ ਰੋਹੀਵਾਲਾ ਮੁਹੱਲਾ ਸੰਤਪੁਰਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਦਲੇਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਜਿਸ ਤੋਂ ਬਾਅਦ ਭਾਈ ਮਨਜੀਤ ਸਿੰਘ ਸੋਹੀ ਦੇ ਕਵੀਸ਼ਰੀ ਜਥੇ ਤੇ ਭਾਈ ਮੱਖਣ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਢਾਡੀ ਜਥਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸਮਾਗਮ ਦੌਰਾਨ ਮਨਦੀਪ ਸਿੰਘ ਪ੍ਰਧਾਨ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਕੇਹਰ ਸਿੰਘ ਕੌਂਸਲਰ, ਬਲਵੰਤ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਗੁਰਮੇਲ ਸਿੰਘ, ਹਰਭਜਨ ਸਿੰਘ, ਸੋਹਣ ਸਿੰਘ, ਬਲਕਾਰ ਸਿੰਘ, ਮਨਜਿੰਦਰ ਸਿੰਘ, ਹਰਬਖ਼ਸ਼ ਸਿੰਘ, ਬਲਜਿੰਦਰ ਸਿੰਘ, ਵਰਿਆਮ ਸਿੰਘ ਕਪੂਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਨੌਬਤ ਸ਼ਾਹ ਵਲੀ (ਥਾਣੇ ਵਾਲਾ ਪੀਰ) ਦਾ ਸਾਲਾਨਾ ਸੱਭਿਆਚਾਰਕ ਮੇਲਾ 18 ਨੂੰ ਅਗਲੀ ਖ਼ਬਰ ਚੇਅਰਮੈਨ ਵਿਰਸਾ ਸਿੰਘ ਵਲੋਂ ਹਵਾਈ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।