22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਸੰਤ ਸਾਗਰ ਵਿਖੇ ਹੋਏ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/>

ਅਜੀਤ ਡੈਸਕ 16-06-2025
ਕਪੂਰਥਲਾ, 15 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਅੰਮਿ੍ਤ ਸੰਚਾਰ ਗੁਰਦੁਆਰਾ ਸਾਹਿਬ ਡੇਰਾ ਸੰਤ ਸਾਗਰ ਨੇੜੇ ਮਾਰਕਫੈੱਡ ਚੌਂਕ ਵਿਖੇ ਕਰਵਾਇਆ ਗਿਆ | ਮਿਸਲ ਸ਼ਹੀਦਾਂ ਬਾਬਾ ਉਦੈ ਸਿੰਘ ਤਰਨਾ ਦਲ ਦੇ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਦੇ ਊਧਮ ਸਦਕਾ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਾਲਿਆਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਅੰਮਿ੍ਤ ਸੰਚਾਰ ਹੋਇਆ, ਜਿਸ ਵਿਚ 30 ਪ੍ਰਾਣੀ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਕਕਾਰ ਵੀ ਭੇਟਾਂ ਰਹਿਤ ਦਿੱਤੇ ਗਏ | ਇਸ ਮੌਕੇ ਪਹੁੰਚੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਬਾਬਾ ਹਰੀ ਸਿੰਘ, ਜਥੇ. ਬਾਬਾ ਹੰਸਰਾਜ ਸਿੰਘ, ਮਹਾਕਾਲ ਸਿੰਘ, ਸੁਖਜਿੰਦਰ ਸਿੰਘ ਬੱਬਰ ਆਦਿ ਨੇ ਬਾਬਾ ਜਸਪ੍ਰੀਤ ਸਿੰਘ ਵਲੋਂ ਹਰ ਸਾਲ ਕਰਵਾਏ ਜਾਂਦੇ ਇਨ੍ਹਾਂ ਧਾਰਮਿਕ ਸਮਾਗਮਾਂ ਤੇ ਅੰਮਿ੍ਤ ਸੰਚਾਰ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਗੁਰੂ ਚਰਨਾਂ ਨਾਲ ਜੋੜਣ ਲਈ ਇਹ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਮਿਊਾਸੀਪਲ ਸਫ਼ਾਈ ਕਰਮਚਾਰੀਆਂ ਦਾ ਵਫ਼ਦ ਮੰਗਾਂ ਨੂੰ ਲੈ ਕੇ ਕਮਿਸ਼ਨਰ ਤੇ ਮੇਅਰ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।