22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ <br/>

ਅਜੀਤ ਡੈਸਕ 16-06-2025
ਕਪੂਰਥਲਾ, 15 ਜੂਨ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਕਪੂਰਥਲਾ ਦੀ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਬੀਤੇ ਦਿਨ ਏ ਟੂ ਐੱਚ ਲਰਨਿਗ ਹੱਬ ਦੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਜਾਂਚ ਅਤੇ ਪੌਸ਼ਟਿਕ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ | ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ ਗਿਆ ਅਤੇ ਜੰਕ ਫੂਡ ਤੋਂ ਦੂਰ ਰਹਿਣ, ਮੌਸਮੀ ਫਲ ਤੇ ਸਬਜ਼ੀਆਂ ਦਾ ਜ਼ਿਆਦਾ ਤੋਂ ਜ਼ਿਆਦਾ ਸੇਵਣ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਸੈਂਟਰ ਹੈੱਡ ਗੁਰਪ੍ਰੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀ.ਸੀ.ਸੀ. ਕੋਆਰਡੀਨੇਟਰ ਜਯੋਤੀ ਆਨੰਦ, ਬੀ.ਈ.ਈ. ਰਵਿੰਦਰ ਜੱਸਲ, ਅੰਮਿ੍ਤਪਾਲ ਸਿੰਘ, ਸਿਮਰਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਗੁਰਦੁਆਰਾ ਸੰਤ ਸਾਗਰ ਵਿਖੇ ਹੋਏ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।