ਹੁਸੈਨਪੁਰ, 15 ਜੂਨ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਤਿਗੁਰੂ ਕਬੀਰ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਅੰਮਿ੍ਤ ਵੇਲੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬਾਅਦ ਭਾਈ ਨਰਾਇਣ ਸਿੰਘ ਸਾਬਕਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਸਭਾ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸੈਕਟਰੀ ਨਰੇਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕੀਰਤਨੀ ਜਥੇ ਤੇ ਹੋਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਗੁਰੂ ਘਰ ਦੇ ਸਮਾਗਮ ਤੇ ਵਿਕਾਸ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦੇ ਹਨ | ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਸਾਬਕਾ ਪ੍ਰਧਾਨ ਦਲਵਾਰਾ ਸਿੰਘ, ਕੈਸ਼ੀਅਰ ਪਿਰਥੀ ਸਿੰਘ, ਸੰਧੂਰਾ ਸਿੰਘ, ਹਰਦੀਪ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਵੈਦ ਪ੍ਰਕਾਸ਼, ਰਾਮਪਾਲ, ਮੰਗਤ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਰੂਪ ਲਾਲ, ਤਰਲੋਚਨ ਸਿੰਘ, ਮਹਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਬਹਾਦਰ ਸਿੰਘ, ਵੀਰ ਸਿੰਘ, ਤਰਸੇਮ ਸਿੰਘ, ਮਨਮੋਹਨ ਲਾਲ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ ਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ |