22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁ: ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 16-06-2025
ਨਡਾਲਾ, 15 ਜੂਨ (ਰਘਬਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਦੌਰਾਨ ਦਿਨ ਸਮੇਂ ਹੋਏ ਸਮਾਗਮ ਮੌਕੇ ਮਿੱਸੇ ਪ੍ਰਸ਼ਾਦੇ ਤੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ ਗਿਆ | ਉਪਰੰਤ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਚੱਲੇ ਇਸ ਸਮਾਗਮ ਮੌਕੇ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ, ਢਾਡੀ ਭਾਈ ਮਨਬੀਰ ਸਿੰਘ ਬੀਏ ਪਹੂਵਿੰਡ ਤੇ ਢਾਡੀ ਜਥਾ ਭਾਈ ਜਸਪਾਲ ਸਿੰਘ ਐਮ.ਏ ਮੋਹਨਪੁਰ, ਤਰਨਤਾਰਨ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਆਈ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਭਾਈ ਸਾਹਿਬਾਨਾਂ ਨੇ ਸਾਧ ਸੰਗਤ ਨੂੰ ਗੁਰੂ ਸਾਹਿਬਾਂ ਦੀ ਜੀਵਨ ਰੀਤ ਤੇ ਉਪਦੇਸ਼ਾਂ ਨਾਲ ਜੋੜਨ ਵਾਲੇ ਵਿਚਾਰ ਵੀ ਸਾਂਝੇ ਕੀਤੇ | ਇਸ ਸਮਾਗਮ ਦੀ ਸਫਲਤਾ ਵਿਚ ਗੁਰੂ ਹਰਿਗੋਬਿੰਦ ਸੇਵਾ ਦਲ, ਨਡਾਲਾ ਵਲੋਂ ਜੋਸ਼ ਤੇ ਸੇਵਾ ਭਾਵ ਨਾਲ ਯੋਗਦਾਨ ਪਾਇਆ ਗਿਆ | ਇਸ ਦੌਰਾਨ ਗੁਰਦੁਆਰਾ ਬਾਉਲੀ ਸਾਹਿਬ ਦੇ ਨਵੇਂ ਬਣੇ ਮੈਨੇਜਰ ਕੰਵਲਜੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਕੰਵਲਜੀਤ ਸਿੰਘ, ਭਾਈ ਹਰਭਜਨ ਸਿੰਘ, ਭਾਈ ਰਣਜੀਤ ਸਿੰਘ ਦਾਊਦਪੁਰੀ, ਅਜੀਤ ਸਿੰਘ ਖੱਖ, ਹਰਭਜਨ ਸਿੰਘ ਵਾਲੀਆ, ਬਲਬੀਰ ਸਿੰਘ ਬਾਊ, ਅਮਰਜੀਤ ਸਿੰਘ ਸਾਬ, ਬਲਵਿੰਦਰ ਸਿੰਘ ਖੱਖ, ਅਵਤਾਰ ਸਿੰਘ ਮੁਲਤਾਨੀ, ਗੁਰਨਾਮ ਸਿੰਘ ਸਲੈਚ, ਹਰਚਰਨ ਸਿੰਘ ਖ਼ਾਲਸਾ, ਏਐਸਆਈ ਸੁਰਿੰਦਰ ਸਿੰਘ ਛਿੰਦਾ, ਸੁਖਜਿੰਦਰ ਸਿੰਘ ਜੌਹਲ, ਭੁਪਿੰਦਰ ਸਿੰਘ ਲੱਕੀ, ਪਲਵਿੰਦਰ ਸਿੰਘ ਘੋਤੜਾ, ਸ਼ੇਰਪਾਲ ਸਿੰਘ ਟਿੰਕੂ, ਗੁਰਪ੍ਰੀਤ ਸਿੰਘ ਵਾਲੀਆ, ਗੁਰਦੀਪ ਸਿੰਘ ਸਾਹੀ, ਗੁਰਦੇਵ ਸਿੰਘ, ਡਾ.ਕਰਮਜੀਤ ਸਿੰਘ ਵਾਲੀਆ, ਹਰਚਰਨ ਸਿੰਘ ਖ਼ਾਲਸਾ, ਰਘਵਿੰਦਰ ਸਿੰਘ ਸਾਹੀ, ਇੰਦਰਪਾਲ ਸਿੰਘ ਸੋਢੀ, ਮਲਵਿੰਦਰ ਸਿੰਘ ਪੰਜਾਬ ਮੈਡੀਕਲ, ਅਮਿ੍ੰਤਪਾਲ ਸਿੰਘ, ਸਤਿੰਦਰਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਏ.ਐਸ.ਆਈ. ਸੁਖਵਿੰਦਰ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।