ਭੁਲੱਥ, 15 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਭੁਲੱਥ 'ਚ ਤਾਇਨਾਤ ਟਰੈਫ਼ਿਕ ਇੰਚਾਰਜ ਏ.ਐਸ.ਆਈ. ਸੁਖਵਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਰਿਟਾਇਰਡ ਹੌਲਦਾਰ ਕਪੂਰ ਸਿੰਘ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਏ.ਐਸ.ਆਈ. ਸੁਖਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |