22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਪਿਤਾ ਦਿਵਸ 'ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਸ਼ਮੂਲੀਅਤ ਕੀਤੀ

ਅਜੀਤ ਡੈਸਕ 16-06-2025
ਕਪੂਰਥਲਾ, 15 ਜੂਨ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਪਿਤਾ ਦਿਵਸ ਮਨਾਇਆ ਗਿਆ | ਸਕੂਲ ਵਿਚ ਛੁੱਟੀਆਂ ਹੋਣ ਕਾਰਨ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਵੀ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ | ਬੱਚਿਆਂ ਨੇ ਕਾਰਡ ਬਣਾਏ ਤੇ ਗੀਤ ਤੇ ਡਾਂਸ ਪੇਸ਼ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਤੇ ਸਕੱਤਰ ਪਰਮਿੰਦਰ ਕੌਰ ਨੇ ਬੱਚਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਆਪਣੇ ਪਿਤਾ ਦਾ ਸਤਿਕਾਰ ਕਰੀਏ ਤੇ ਉਨ੍ਹਾਂ ਦੇ ਤਿਆਗ ਨੂੰ ਹਮੇਸ਼ਾ ਯਾਦ ਰੱਖੀਏ ਤਾਂ ਇਸ ਤੋਂ ਵੱਡਾ ਤੋਹਫ਼ਾ ਆਪਣੇ ਪਿਤਾ ਲਈ ਪਿਤਾ ਦਿਵਸ 'ਤੇ ਨਹੀਂ ਹੋ ਸਕਦਾ | ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪਿਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਤਨਖ਼ਾਹ ਦੀ ਅਦਾਇਗੀ ਨਾ ਹੋਣ 'ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ 17 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਬੰਦ ਰੱਖਣਗੇ-ਗੁਰਪ... ਅਗਲੀ ਖ਼ਬਰ ਪਾਇਨੀਅਰ ਕੰਪਨੀ ਵਲੋਂ ਮੱਲ ਗੁਜ਼ਾਰ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।