22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਤਨਖ਼ਾਹ ਦੀ ਅਦਾਇਗੀ ਨਾ ਹੋਣ 'ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ 17 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਬੰਦ ਰੱਖਣਗੇ-ਗੁਰਪ੍ਰੀਤ ਸਿੰਘ ਪਨੂੰ <br/>

ਅਜੀਤ ਡੈਸਕ 16-06-2025
ਕਪੂਰਥਲਾ, 15 ਜੂਨ (ਵਿ.ਪ੍ਰ.)-ਜੇ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਨੇ 16 ਜੂਨ ਤੱਕ ਪੀ.ਆਰ.ਟੀ.ਸੀ. ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਦੀ ਅਦਾਇਗੀ ਨਾ ਕੀਤੀ ਤਾਂ 17 ਜੂਨ ਨੂੰ ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, 25/11 ਦੋ ਘੰਟੇ ਲਈ ਪੰਜਾਬ ਵਿਚ ਪੀ.ਆਰ.ਟੀ.ਸੀ. ਦੇ ਸਾਰੇ ਬੱਸ ਅੱਡੇ ਬੰਦ ਕਰੇਗੀ | ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਨੂੰ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਹੁਣ 'ਆਪ' ਦੀ ਸਰਕਾਰ ਦੇ ਰਾਜ ਦੇ ਤਿੰਨ ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨਾਂ ਦੀ ਅਦਾਇਗੀ ਨਹੀਂ ਹੋ ਰਹੀ ਤੇ ਵੱਡੀ ਗਿਣਤੀ ਵਿਚ ਕਿਰਤੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ |

ਪਿਛਲੀ ਖ਼ਬਰ ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ ਦੀ ਸੇਵਾ ਮੁਕਤੀ 'ਤੇ ਪ੍ਰਬੰਧਕ ਕਮੇਟੀ ਤੇ ਹੋਰ ਸੰਸਥਾਵਾਂ ਵਲੋਂ ਸਨਮਾਨ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਪਿਤਾ ਦਿਵਸ 'ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਸ਼ਮੂਲੀਅਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।