ਕਪੂਰਥਲਾ, 15 ਜੂਨ (ਵਿ.ਪ੍ਰ.)-ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਪਾਈ ਸਤਪਾਲ ਸਿੰਘ ਦੀ ਸੇਵਾ ਮੁਕਤੀ 'ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਨਾਲ ਸਬੰਧਿਤ ਬੀਬੀਆਂ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਨ੍ਹਾਂ ਸੰਸਥਾਵਾਂ ਦੇ ਆਗੂਆਂ ਨੇ ਭਾਈ ਸਤਪਾਲ ਸਿੰਘ ਵਲੋਂ 16 ਵਰ੍ਹੇ ਹੈੱਡ ਗ੍ਰੰਥੀ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਪਾਈ ਸਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਹੋਰ ਸਭਾ ਸੁਸਾਇਟੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਹਰੇਕ ਮਨੁੱਖ ਨੂੰ ਦੁੱਖ ਦੀ ਘੜੀ ਧੁਰ ਕੀ ਬਾਣੀ ਦਾ ਆਸਰਾ ਲੈ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨਾ ਚਾਹੀਦਾ ਹੈ | ਇਸ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਦੇ ਸਕੱਤਰ ਮਾਸਟਰ ਸੁਖਜਿੰਦਰ ਸਿੰਘ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ | ਸਮਾਗਮ ਵਿਚ ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਤਰਵਿੰਦਰ ਮੋਹਨ ਸਿੰਘ, ਸਰਦੂਲ ਸਿੰਘ, ਸੁਖਦਰਸ਼ਨਪਾਲ ਸਿੰਘ, ਅਮਰਬੀਰ ਸਿੰਘ, ਤੇਜਪਾਲ ਸਿੰਘ ਵਾਲੀਆ, ਅਰਜਨ ਵਾਲੀਆ, ਡਾ. ਗੁਰਬਚਨ ਸਿੰਘ, ਸੁਰਜੀਤਪਾਲ ਸਿੰਘ, ਗੁਰਮੇਲ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਚਰਨਜੀਤ ਸਿੰਘ, ਭਜਨ ਸਿੰਘ, ਭਗਵੰਤ ਸਿੰਘ ਚੀਮਾ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |