ਕਪੂਰਥਲਾ, 16 ਜੂਨ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਵਜੋਂ ਡਾ. ਹਰਪਾਲ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ | ਇਸ ਮੌਕੇ ਸਿਵਲ ਹਸਪਤਾਲ ਕਪੂਰਥਲਾ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ | ਇਸ ਮੌਕੇ ਡੀ.ਐਚ.ਓ. ਡਾ. ਰਾਜੀਵ ਪ੍ਰਾਸ਼ਰ, ਡੀ.ਡੀ.ਐਚ.ਓ. ਕਪਿਲ ਡੋਗਰਾ, ਸਹਾਇਕ ਸਿਵਲ ਸਰਜਨ ਡਾ. ਅਨੰੂ ਸ਼ਰਮਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਡੀ.ਆਈ.ਓ. ਡਾ. ਰਣਦੀਪ ਸਿੰਘ, ਐਸ.ਐਮ.ਓ. ਡਾ. ਇੰਦੂ ਬਾਲਾ, ਡਾ. ਰਾਜੀਵ ਭਗਤ, ਡਾ. ਭਰਮਿੰਦਰ ਬੈਂਸ, ਡਾ. ਨਵਪ੍ਰੀਤ ਕੌਰ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਹਰੀਦੱਤ ਸ਼ਰਮਾ, ਸੀਨੀਅਰ ਸਹਾਇਕ ਪਵਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀ.ਸੀ.ਸੀ. ਜੋਤੀ ਅਨੰਦ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |