ਭੁਲੱਥ, 16 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਵਲੋਂ ਲੋਕਾਂ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਜ਼ੋਰ ਫੜਦਾ ਜਾ ਰਿਹਾ ਹੈ, ਜਿਸ ਕਰਕੇ ਪਾਣੀ ਦੀ ਵਧੇਰੇ ਵਰਤੋਂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਸਰੀਰ ਨੂੰ ਢੱਕ ਕੇ ਰੱਖੋ, ਢਿੱਲੇ ਤੇ ਹਲਕੇ ਰੰਗ ਦੇ ਕੱਪੜੇ ਪਾਓ, ਦੁਪਹਿਰ 12 ਵਜੇ ਤੋਂ 4 ਵਜੇ ਤੱਕ ਅੰਦਰ ਰਹਿਣ ਦੀ ਕੋਸ਼ਿਸ਼ ਕਰੋ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਗਰਮੀ ਦੇ ਪ੍ਰਕੋਪ ਵਿਚ ਆ ਕੇ ਕੋਈ ਬਿਮਾਰ ਹੋ ਜਾਵੇ ਤਾਂ ਤੁਰੰਤ ਸਿਵਲ ਹਸਪਤਾਲ ਪਹੁੰਚ ਕੇ ਇਲਾਜ ਕਰਵਾਉਣਾ ਚਾਹੀਦਾ ਹੈ |