12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਮੂਹਰੇ ਰੋਸ ਵਿਖਾਵਾ

ਅਜੀਤ ਡੈਸਕ 17-06-2025

ਕਪੂਰਥਲਾ, 16 ਜੂਨ (ਅਮਰਜੀਤ ਕੋਮਲ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਐਸੋਸੀਏਸ਼ਨ ਦੇ ਸ਼ਹਿਰੀ ਤੇ ਦਿਹਾਤੀ ਮੰਡਲ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਮੂਹਰੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸ਼ਹਿਰੀ ਮੰਡਲ ਦੇ ਪ੍ਰਧਾਨ ਰੇਸ਼ਮ ਲਾਲ ਤੇ ਦਿਹਾਤੀ ਮੰਡਲ ਦੇ ਪ੍ਰਧਾਨ ਸ਼ਵਿੰਦਰ ਸਿੰਘ ਬੁਟਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਛੇਵੇਂ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਦੀ ਸੁਧਾਈ ਦੇ ਏਰੀਅਰ ਦਾ 1 ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਦਾ ਬਕਾਇਆ ਦੇਣ ਤੋਂ ਟਾਲਾ ਵੱਟ ਰਹੀ ਹੈ | ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਫਾਈਨਾਂਸ ਐਕਟ 2025 ਤੇ ਪਾਵਰਕਾਮ ਦੇ ਨਿੱਜੀਕਰਨ ਵੱਲ ਸਰਕਾਰ ਵਲੋਂ ਵਧਾਏ ਜਾ ਰਹੇ ਕਦਮਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਪਿਆਰਾ ਸਿੰਘ ਚੰਦੀ, ਮੰਡਲ ਦੇ ਅਹੁਦੇਦਾਰ ਬਲਦੇਵ ਰਾਜ, ਹਰਪਾਲ ਸਿੰਘ, ਪਿਆਰਾ ਸਿੰਘ, ਸੱਜਣ ਸਿੰਘ, ਹਰਜੀਤ ਸ਼ਰਮਾ, ਜੈਲ ਸਿੰਘ, ਨਿਰਮਲ ਰਾਏ, ਬਲਦੇਵ ਸਿੰਘ, ਰਾਮ ਸ਼ਰਨ, ਵਿਲੀਅਮ ਅਲੈਗਜੈਂਡਰ, ਹਰਬੰਸ ਲਾਲ ਖੰਨਾ, ਮੁਖ਼ਤਿਆਰ ਸਿੰਘ ਖਿੰਡਾ, ਧੀਰ ਸਿੰਘ, ਸ਼ਿਵਚਰਨ ਸਿੰਘ, ਅਮਰਦੀਪ ਸਿੰਘ, ਸ਼ਿਵਦਰਸ਼ਨ ਕਪੂਰ, ਬਲਵਿੰਦਰ ਕੰਗ, ਕ੍ਰਿਸ਼ਨ ਗੋਪਾਲ ਗੱਟੀ, ਆਤਮਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਵਿੱਤਰ ਕਾਲੀ ਵੇਈਾ 'ਚ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ <br/> ਅਗਲੀ ਖ਼ਬਰ ਘਰ ਵਿਚ ਹੋਈ ਚੋਰੀ ਦੇ ਇਨਸਾਫ਼ ਲਈ ਪੀੜਤ ਦੇ ਹੱਕ 'ਚ ਦੁਕਾਨਦਾਰ ਭਾਈਚਾਰਾ ਪੁੱਜਾ ਥਾਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।