12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਵਿੱਤਰ ਕਾਲੀ ਵੇਈਾ 'ਚ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>

ਅਜੀਤ ਡੈਸਕ 17-06-2025
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਅੱਜ ਸਵੇਰੇ ਇੱਕ 24 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫੱਤੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪਵਿੱਤਰ ਕਾਲੀ ਵੇਈਾ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਦਿੱਤੀ | ਇਸ ਤੋਂ ਪਹਿਲਾਂ ਉਸ ਨੇ ਆਪਣੇ ਤਾਏ ਦੇ ਲੜਕੇ ਨੂੰ ਫ਼ੋਨ ਕਰਕੇ ਛਾਲ ਮਾਰਨ ਬਾਰੇ ਸੂਚਿਤ ਵੀ ਕੀਤਾ | ਉਕਤ ਨੌਜਵਾਨ ਨੇ ਪੁਲ ਦੇ ਉੱਪਰ ਆਪਣਾ ਮੋਟਰ ਸਾਈਕਲ ਖੜ੍ਹਾ ਕਰਕੇ ਆਪਣੀਆਂ ਚੱਪਲਾਂ ਉਤਾਰ ਦਿੱਤੀਆਂ | ਸੂਚਨਾ ਮਿਲਦੇ ਸਾਰ ਹੀ ਸੁਲਤਾਨਪੁਰ ਲੋਧੀ ਪੁਲਿਸ ਮੌਕੇ 'ਤੇ ਪੁੱਜੀ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ | ਛਾਲ ਮਾਰਨ ਵਾਲੇ ਨੌਜਵਾਨ ਦੇ ਤਾਏ ਦੇ ਲੜਕੇ ਜਰਮਨ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸੁਲਤਾਨਪੁਰ ਲੋਧੀ ਵਿਖੇ ਪ੍ਰਾਈਵੇਟ ਨੌਕਰੀ ਕਰਦਾ ਸੀ ਤੇ ਅਜੇ ਕੁਵਾਰਾ ਸੀ | ਸੂਚਨਾ ਮਿਲਣ 'ਤੇ ਗੁਰਪ੍ਰੀਤ ਦੀ ਮਾਤਾ ਤੇ ਹੋਰ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ | ਪੁਲਿਸ ਵਲੋਂ ਗੋਤਾਖੋਰ ਬੁਲਾਉਣ ਉਪਰੰਤ ਉਕਤ ਨੌਜਵਾਨ ਗੁਰਪ੍ਰੀਤ ਸਿੰਘ ਦੀ ਮਿ੍ਤਕ ਦੇਹ ਪਾਣੀ ਵਿਚੋਂ ਬਾਹਰ ਕੱਢ ਲਈ ਗਈ | ਗੁਰਪ੍ਰੀਤ ਸਿੰਘ ਦਾ ਇਕ ਭਰਾ ਤੇ ਦੋ ਭੈਣਾਂ ਵੀ ਹਨ | ਗੁਰਪ੍ਰੀਤ ਸਿੰਘ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ, ਪਰ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ | ਡੀ.ਐਸ.ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਦੇਹ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਰਿਹਾਣਾ ਜੱਟਾਂ ਬੈਂਕ ਡਕੈਤੀ ਦੇ ਮਾਮਲੇ ਵਿਚ ਲੋੜੀਂਦੇ ਦੋ ਹੋਰ ਦੋਸ਼ੀ ਨਕਦੀ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਮੂਹਰੇ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।