12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਰਿਹਾਣਾ ਜੱਟਾਂ ਬੈਂਕ ਡਕੈਤੀ ਦੇ ਮਾਮਲੇ ਵਿਚ ਲੋੜੀਂਦੇ ਦੋ ਹੋਰ ਦੋਸ਼ੀ ਨਕਦੀ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 17-06-2025

ਕਪੂਰਥਲਾ, 16 ਜੂਨ (ਸਡਾਨਾ)-ਬੀਤੇ ਮਹੀਨੇ ਰਿਹਾਣਾ ਜੱਟਾਂ ਵਿਖੇ ਐਚ.ਡੀ.ਐਫ.ਸੀ. ਬੈਂਕ ਵਿਚ ਹੋਈ ਡਕੈਤੀ ਦੀ ਵਾਰਦਾਤ ਵਿਚ ਲੋੜੀਂਦੇ ਦੋ ਹੋਰ ਕਥਿਤ ਦੋਸ਼ੀਆਂ ਨੂੰ ਕਪੂਰਥਲਾ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰਨ ਉਪਰੰਤ ਇਨ੍ਹਾਂ ਦੇ ਕਬਜ਼ੇ 'ਚੋਂ ਨਗਦੀ, ਹਥਿਆਰ ਤੇ ਦੋ ਗੱਡੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਬੈਂਕ ਡਕੈਤੀ ਦੇ ਮਾਮਲੇ ਵਿਚ ਬੀਤੀ 7 ਜੂਨ ਨੂੰ ਕਥਿਤ ਦੋਸ਼ੀ ਗੁਰਮਿੰਦਰ ਸਿੰਘ ਵਾਸੀ ਪਿੰਡ ਕਾਹਲਵਾਂ ਥਾਣਾ ਕਰਤਾਰਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 13 ਲੱਖ ਰੁਪਏ ਤੋਂ ਵੱਧ ਦੀ ਨਗਦੀ ਬਰਾਮਦ ਕਰ ਲਈ ਗਈ ਸੀ ਤੇ ਹੁਣ ਇਨ੍ਹਾਂ ਲੁਟੇਰਿਆਂ ਨੂੰ ਫੜਨ ਲਈ ਬਣਾਈਆਂ ਗਈਆਂ ਪੁਲਿਸ ਟੀਮਾਂ ਨੇ ਛਾਪੇਮਾਰੀ ਦੌਰਾਨ 2 ਕਥਿਤ ਦੋਸ਼ੀ ਨਵਜੋਤ ਸਿੰਘ ਵਾਸੀ ਕਾਹਲਵਾਂ ਤੇ ਜ਼ੋਰਾਵਰ ਸਿੰਘ ਸੋਢੀ ਵਾਸੀ ਧਾਲੀਵਾਲ ਕਾਦੀਆਂ ਜ਼ਿਲ੍ਹਾ ਜਲੰਧਰ ਨੂੰ ਵੀ ਮûਰਾ ਤੋਂ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ ਤੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਵਾਰਦਾਤ ਲਈ ਵਰਤੀ ਗਈ ਵਰਨਾ ਕਾਰ ਤੇ ਇਕ ਇਨੋਵਾ ਕਾਰ ਵੀ ਬਰਾਮਦ ਕੀਤੀ ਗਈ ਹੈ, ਜੋ ਕਿ ਇਨ੍ਹਾਂ ਨੇ ਲੁੱਟ ਦੇ ਪੈਸਿਆਂ ਵਿਚੋਂ ਖ਼ਰੀਦੀ ਸੀ | ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ 'ਚ ਕੁੱਲ 28 ਲੱਖ 67 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ, ਜਦਕਿ ਬਾਕੀ ਪੈਸੇ ਇਨ੍ਹਾਂ ਕਥਿਤ ਦੋਸ਼ੀਆਂ ਨੇ ਐਸ਼ ਪ੍ਰਸਤੀ 'ਤੇ ਖ਼ਰਚ ਕੀਤੇ ਤੇ ਕੁੱਝ ਹੋਰ ਸਮਾਨ ਆਦਿ ਖ਼ਰੀਦਿਆ | ਐਸ.ਐਸ.ਪੀ. ਨੇ ਦੱਸਿਆ ਕਿ 50 ਹਜ਼ਾਰ ਰੁਪਏ ਉਕਤ ਵਿਅਕਤੀਆਂ ਨੇ ਸਿਰਫ਼ ਆਪਣੀਆਂ ਗੱਡੀਆਂ ਵਿਚ ਤੇਲ ਪਵਾਉਣ 'ਤੇ ਹੀ ਖ਼ਰਚ ਦਿੱਤੇ ਤੇ ਪੁਲਿਸ ਤੋਂ ਬਚਦੇ ਹੋਏ ਵੱਖ-ਵੱਖ ਸ਼ਹਿਰਾਂ ਵਿਚ ਭੱਜਦੇ ਰਹੇ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ 2 ਪਿਸਤੌਲ ਤੇ ਦੋ ਜਿੰਦਾ ਰੌਂਦ ਵੀ ਬਰਾਮਦ ਹੋਏ ਹਨ ਤੇ ਇਨ੍ਹਾਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੀ ਬਰਾਮਦਗੀ ਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਜ਼ੋਰਾਵਰ ਸਿੰਘ ਉਰਫ਼ ਸੋਢੀ ਵਿਰੁੱਧ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਥਾਣਿਆਂ ਵਿਚ ਅਸਲਾ ਐਕਟ, ਆਬਕਾਰੀ ਐਕਟ ਤੇ ਲੜਾਈ ਝਗੜੇ ਦੇ 4 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ | ਇਸ ਮੌਕੇ ਐਸ.ਐਸ.ਪੀ. ਦੇ ਨਾਲ ਐਸ.ਪੀ. ਡੀ. ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ.ਡੀ. ਪਰਮਿੰਦਰ ਸਿੰਘ, ਡੀ.ਐਸ.ਪੀ. ਭਾਰਤ ਭੂਸ਼ਨ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਜਰਨੈਲ ਸਿੰਘ, ਟੈਕਨੀਕਲ ਸੈੱਲ ਦੇ ਇੰਚਾਰਜ ਏ.ਐਸ.ਆਈ. ਚਰਨਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਦੀ ਮੌਤ ਅਗਲੀ ਖ਼ਬਰ ਪਵਿੱਤਰ ਕਾਲੀ ਵੇਈਾ 'ਚ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।