ਨਡਾਲਾ, 16 ਜੂਨ (ਰਘਬਿੰਦਰ ਸਿੰਘ)-ਬੀਤੇ ਦਿਨੀਂ ਏਅਰ ਇੰਡੀਆ ਦਾ ਸਵਾਰੀਆਂ ਨਾਲ ਭਰਿਆ ਜਹਾਜ਼ ਅਹਿਮਦਾਬਾਦ 'ਚ ਉਡਾਣ ਭਰਦੇ ਹੀ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜੋ ਕਿ ਬਹੁਤ ਹੀ ਦੁਖਦਾਈ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਆਪ ਦੇ ਐਕਸ ਸਰਵਿਸ ਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਹੋਈ ਘਟਨਾ ਨੇ ਹਰੇਕ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ, ਮੋਹਨ ਸਿੰਘ ਡਾਲਾ ਨੇ ਕਿਹਾ ਕਿ ਇਹ ਵਾਪਰੀ ਘਟਨਾ ਮਹਾਂ-ਭਿਆਨਕ ਘਟਨਾ ਹੈ, ਜਿਸ ਬਾਰੇ ਸੋਚਦਿਆਂ ਹੀ ਲੂ ਕੰਢੇ ਖੜੇ ਹੁੰਦੇ ਹਨ | ਉਨ੍ਹਾਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਇਸ ਘਟਨਾ ਵਿਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਆਤਮਿਕ ਸ਼ਾਂਤੀ ਦੇਣ |