11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਹੱਟ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 17-06-2025
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਮੋਦੀਖ਼ਾਨਾ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਰਾਤਰੀ ਮਹਾਨ ਗੁਰਮਤਿ ਸਮਾਗਮ ਬੀਬੀ ਮਨਦੀਪ ਕੌਰ ਜੁਨੇਜਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਗੁਰਦੁਆਰਾ ਹੱਟ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਯੋਧ ਸਿੰਘ ਦੀ ਦੇਖ ਰੇਖ ਹੇਠਾਂ ਆਯੋਜਿਤ ਇਸ ਰਾਤ ਦੇ ਸਮਾਗਮ 'ਚ ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲਿਆਂ ਦੇ ਬੀਬੀਆਂ ਦੇ ਜਥੇ ਵਲੋਂ ਰਾਗਾਂ ਦੇ ਆਧਾਰਿਤ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਇਸ ਤੋਂ ਪਹਿਲਾਂ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਵਾਲੇ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਜੀ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਗੁਰਦੁਆਰਾ ਹੱਟ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਯੋਧ ਸਿੰਘ ਨੇ ਰਾਗੀ ਜਥਿਆਂ ਦਾ ਸਨਮਾਨ ਕੀਤਾ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਸਤਿਗੁਰੂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੋਦੀਖ਼ਾਨਾ ਚਲਾਇਆ | ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ | ਸਮਾਗਮ ਵਿਚ ਮੈਨੇਜਰ ਅਵਤਾਰ ਸਿੰਘ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਭਾਈ ਕਰਨਜੀਤ ਸਿੰਘ ਆਹਲੀ ਕਲਾਂ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਸਾਹਿਲ ਪ੍ਰੀਤ ਸਿੰਘ ਮੀਰਾਕੋਟ ਵਾਲੇ, ਭਾਈ ਗੁਰਭੇਜ ਸਿੰਘ ਗ੍ਰੰਥੀ, ਭਾਈ ਅਨਮੋਲ ਸਿੰਘ, ਭਾਈ ਮਲਕੀਤ ਸਿੰਘ, ਕਸ਼ਮੀਰ ਸਿੰਘ ਸੋਨਾ ਸੱਧੂਵਾਲ, ਕਾਮਰੇਡ ਬਲਦੇਵ ਸਿੰਘ, ਭਾਈ ਹਰਪਾਲ ਸਿੰਘ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ, ਬੀਬੀ ਦਲਜੀਤ ਕੌਰ ਸੋਢੀ, ਬੀਬੀ ਸਵਿੰਦਰ ਕੌਰ, ਬੀਬੀ ਨਿਰਮਲ ਕੌਰ, ਇੰਦਰਜੀਤ ਸਿੰਘ ਕਲਰਕ, ਭਾਈ ਭੁਪਿੰਦਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਕੰਮੇਵਾਲ ਵਿਖੇ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦਾ ਕੀਤਾ ਵਿਰੋਧ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਘਟਨਾ ਨਾਲ ਹਰੇਕ ਦਾ ਦਿਲ ਵਲੂੰਧਰਿਆ-ਮੋਹਨ ਸਿੰਘ ਡਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।