11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕਿਰਤੀ ਕਿਸਾਨ ਯੂਨੀਅਨ ਨੇ ਕੰਮੇਵਾਲ ਵਿਖੇ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦਾ ਕੀਤਾ ਵਿਰੋਧ

ਅਜੀਤ ਡੈਸਕ 17-06-2025
ਫੱਤੂਢੀਂਗਾ,16 ਜੂਨ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਕੰਮੇਵਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀ ਵਲੋਂ ਪ੍ਰੋਵੈਂਸ਼ੀਅਲ ਗੌਰਮਿੰਟ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਡਟ ਕੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਦੇ ਬੇਰੰਗ ਵਾਪਸ ਮੋੜਿਆ | ਇਸ ਮੌਕੇ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੰਡ ਵਿਚ ਸਖ਼ਤ ਮਿਹਨਤ ਕਰਕੇ ਆਬਾਦ ਕੀਤੀ ਜ਼ਮੀਨ ਨੂੰ ਪਿਛਲੇ ਲੰਮੇ ਸਮੇਂ ਤੋਂ ਸਕੱਤਰ ਸਿੰਘ ਤੇ ਲਖਵਿੰਦਰ ਸਿੰਘ ਵਾਸੀ ਕੰਮੇਵਾਲ ਵਾਹ ਰਹੇ ਹਨ ਤੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰ ਰਹੇ ਹਨ | ਹੁਣ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬੀ.ਡੀ.ਪੀ.ਓ. ਢਿਲਵਾਂ ਵਲੋਂ ਨਿਸ਼ਾਨਦੇਹੀ ਕਰਨ ਲਈ ਭੇਜਿਆ ਗਿਆ ਹੈ, ਜਿਸ ਦਾ ਉਨ੍ਹਾਂ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਤਮ ਹੱਤਿਆਵਾਂ ਕਰ ਰਹੇ ਤੇ ਹੁਣ ਸਰਕਾਰ ਕਿਸਾਨਾਂ ਕੋਲੋਂ ਜ਼ਮੀਨਾਂ ਖੋਹਣ 'ਤੇ ਉਤਰ ਆਈ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਨਗੇ | ਇਸ ਮੌਕੇ ਮਾਸਟਰ ਬਲਵੀਰ ਸਿੰਘ ਫਜ਼ਲਾਬਾਦ ,ਗੁਰਦਿਆਲ ਸਿੰਘ ਬੂਹ, ਸਤਨਾਮ ਸਿੰਘ, ਪੂਰਨ ਸਿੰਘ, ਨਛੱਤਰ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਦੇਸਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਨਿਆਇਕ ਕੰਪਲੈਕਸ ਵੀ ਚੋਰਾਂ ਨੇ ਨਹੀਂ ਬਖ਼ਸ਼ਿਆ <br/> ਅਗਲੀ ਖ਼ਬਰ ਗੁਰਦੁਆਰਾ ਹੱਟ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।