11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੁਲਤਾਨਪੁਰ ਲੋਧੀ ਦਾ ਨਿਆਇਕ ਕੰਪਲੈਕਸ ਵੀ ਚੋਰਾਂ ਨੇ ਨਹੀਂ ਬਖ਼ਸ਼ਿਆ <br/>

ਅਜੀਤ ਡੈਸਕ 17-06-2025
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਇਲਾਕੇ 'ਚ ਸਰਗਰਮ ਹੋਏ ਚੋਰ ਗਿਰੋਹ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਦੇ ਚੱਲਦਿਆਂ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਚੋਰ ਪਹਿਲਾਂ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਇਨ੍ਹਾਂ ਬੇਖ਼ੌਫ ਚੋਰਾਂ ਨੇ ਛੁੱਟੀਆਂ ਮਨਾਉਣ ਗਏ ਵਕੀਲਾਂ ਨੂੰ ਵੀ ਨਹੀਂ ਬਖ਼ਸ਼ਿਆ | ਇਸ ਤੋਂ ਇਹ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਪ੍ਰਸ਼ਾਸਨਿਕ ਤੇ ਨਿਆਇਕ ਦਫ਼ਤਰ ਵੀ ਸੁਰੱਖਿਅਤ ਨਹੀਂ ਰਹੇ ਹਨ | ਜ਼ਿਕਰਯੋਗ ਹੈ ਕਿ 15 ਜੂਨ ਤੋਂ ਅਦਾਲਤ ਕੰਪਲੈਕਸ ਵਿਖੇ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਈਆਂ ਸਨ | ਅਜੇ ਵਕੀਲ ਸਾਹਿਬਾਨ ਛੁੱਟੀਆਂ ਮਨਾਉਣ ਲਈ ਕਿਧਰੇ ਰਵਾਨਾ ਹੋਣ ਦੀਆਂ ਵਿਉਂਤਾਂ ਹੀ ਬਣਾ ਰਹੇ ਸਨ ਕਿ ਪਹਿਲੇ ਦਿਨ ਹੀ ਬੇਖ਼ੌਫ ਚੋਰਾਂ ਵਲੋਂ ਅਦਾਲਤ ਕੰਪਲੈਕਸ ਨੂੰ ਨਿਸ਼ਾਨਾ ਬਣਾਉਂਦਿਆਂ ਇੱਥੇ ਵੱਖ-ਵੱਖ ਵਕੀਲਾਂ ਦੇ ਚੈਂਬਰਾਂ 'ਚ ਲੱਗੇ ਏਅਰ ਕੰਡੀਸ਼ਨਰਾਂ ਦਾ ਸਮਾਨ ਚੋਰੀ ਕਰ ਲਿਆ ਗਿਆ | ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ ਦੇ ਅਨੁਸਾਰ ਇਨ੍ਹਾਂ ਚੋਰਾਂ ਵਲੋਂ ਕਰੀਬ 10 ਏਸ਼ੀਆ ਦੀਆਂ ਕਾਪਰ ਪਾਈਪਾਂ ਤੇ ਹੋਰ ਕੀਮਤੀ ਸਮਾਨ ਚੋਰੀ ਕੀਤਾ ਗਿਆ ਹੈ | ਜਿਸ ਦਾ ਨੋਟਿਸ ਲੈਂਦਿਆਂ ਹੋਇਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸੰਧਾ ਵਲੋਂ ਲਿਖਤ ਸ਼ਿਕਾਇਤ ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਦਿੱਤੀ ਗਈ ਹੈ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਓਧਰ ਮਾਮਲੇ ਨੂੰ ਲੈ ਕੇ ਥਾਣਾ ਮੁਖੀ ਸੁਲਤਾਨਪੁਰ ਲੋਧੀ ਦੇ ਐੱਸ ਐੱਚ ਓ ਇੰਸਪੈਕਟਰ ਸੋਨਮਦੀਪ ਕੌਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਾ ਹੈ | ਜਲਦ ਹੀ ਚੋਰ ਸਲਾਖ਼ਾਂ ਦੇ ਪਿੱਛੇ ਹੋਣਗੇ | ਜਾਂਚ ਆਰੰਭ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਤੀਜਾ ਅੰਤਰਰਾਸ਼ਟਰੀ ਸਿੱਖਿਆ ਸੰਮੇਲਨ ਮਲੇਸ਼ੀਆ ਵਿਖੇ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਕੰਮੇਵਾਲ ਵਿਖੇ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦਾ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।