ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਪ ਵਲੋਂ ਅੰਤਰ ਰਾਸ਼ਟਰੀ ਸਿੱਖਿਆ ਸੰਮੇਲਨਾਂ ਦੀ ਲੜੀ ਵਜੋਂ ਤੀਜਾ ਸੰਮੇਲਨ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਸਫਲਤਾ ਪੂਰਵਕ ਸੰਪੰਨ ਹੋਇਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ 2023 ਵਿਚ ਇਹ ਸਿੱਖਿਆ ਸੰਮੇਲਨ ਡੁਬਈ ਵਿਖੇ ਤੇ 2024 ਵਿਚ ਇਹ ਸੰਮੇਲਨ ਵੀਅਤਨਾਮ ਦੇ ਸ਼ਹਿਰ ਹਨੋਈ ਵਿਖੇ ਹੋਇਆ | ਉਨ੍ਹਾਂ ਦੱਸਿਆ ਕਿ ਇਸ ਵਾਰ ਭਾਰਤ ਤੇ ਬਾਹਰਲੇ ਦੇਸ਼ਾਂ ਤੋਂ ਆਏ 75 ਡੈਲੀਗੇਟਾਂ ਨੇ ਕੁਆਲਾਲੰਪੁਰ ਵਿਖੇ ਹੋਏ ਇਸ ਸੰਮੇਲਨ ਵਿਚ ਭਾਗ ਲਿਆ | ਇਸ ਸੰਮੇਲਨ ਦੇ ਸ਼ੁਰੂਆਤ 'ਚ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਡਾਲੀ ਸਿੰਘ ਨੇ ਸਭ ਨੂੰ ਜੀ ਆਇਆਂ ਨੂੰ ਕਿਹਾ ਤੇ ਕਾਨਫ਼ਰੰਸ ਦੇ ਵਿਸ਼ੇ ਉੱਪਰ ਚਾਨਣਾ ਪਾਇਆ | ਡਾ. ਜਗਜੀਤ ਸਿੰਘ ਧੂਰੀ ਇਸ ਸੰਮੇਲਨ ਦੇ ਮੁੱਖ ਬੁਲਾਰੇ ਸਨ ਜਿਨ੍ਹਾਂ ਨੇ ਸੰਮੇਲਨ ਦੇ ਵਿਸ਼ੇ ਐਜੂਪਰਿਨਿਓਰਲ ਈਕੋਸਿਸਟਮ-ਫਿਊਚਰ ਪਰੂਫਿੰਗ ਦ ਐਜੂਕੇਸ਼ਨ ਦੇ ਸਬੰਧ ਵਿਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਐਚ.ਐਸ. ਧਾਲੀਵਾਲ ਨੇ ਸਕਿੱਲ ਐਜੂਕੇਸ਼ਨ ਉੱਪਰ ਜ਼ੋਰ ਦਿੱਤਾ | ਬੁਲਾਰਿਆਂ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਡਾਲੀ ਸਿੰਘ, ਅਨਿਲ ਮਿੱਤਲ, ਬਲਦੇਵ ਬਾਵਾ, ਸੰਜੈ ਗੁਪਤਾ, ਸੁਖਦੇਵ ਸਿੰਘ ਜੱਜ, ਤਰਸੇਮ ਜੋਸ਼ੀ, ਸੰਦੀਪ ਬਾਂਸਲ, ਸਤਨਾਮ ਸਿੰਘ ਬੁੱਟਰ, ਸ਼ਿਵ ਕੁਮਾਰ ਜਿੰਦਲ, ਗੁਰਮੀਤ ਕੌਰ ਨੇ ਆਪਣੇਆਪਣੇ ਸੁਝਾਅ ਦਿੱਤੇ | ਇਹਨਾਂ ਬੁਲਾਰਿਆਂ ਤੋਂ ਬਿਨਾਂ ਡੈਲੀਗੇਟ ਦੇ ਤੌਰ ਤੇ ਜਤਿੰਦਰ ਸਿੰਘ ਆਸਟੇ੍ਰਲੀਆ, ਸ਼ੀਰੂ ਬੇਦੀ, ਸਰਗਮ ਥਿੰਦ, ਦਿਵਿਆ ਜੁਲਕਾ, ਪ੍ਰਗਟ ਸਿੰਘ, ਸ਼ੁੱਭ ਕਰਮਨ ਸਿੰਘ, ਵਿਸ਼ਾਲੀ ਗੁਪਤਾ, ਕਿ੍ਸ਼ਾ ਮਿੱਤਲ ਅਤੇ ਵਰਿੰਦਾ ਮਿੱਤਲ ਨੇ ਇਸ ਸੰਮੇਲਨ ਨੂੰ ਕਾਮਯਾਬ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ | ਓਪਨ ਮਾਇਕ ਡਿਸਕਸ਼ਨ ਦੌਰਾਨ ਗੁਰਵਿੰਦਰ ਕੌਰ, ਨੀਰੂ ਮਹਿਤਾ, ਮਨੋਰਮਾ ਸਮਾਗ, ਯਸ਼ਪਾਲ ਅਹੂਜਾ, ਤੇਜਿੰਦਰ ਗੁਪਤਾ ਨੇ ਵਧੀਆ ਸੁਝਾਅ ਦੇ ਕੇ ਇਸ ਸੰਮੇਲਨ ਦੇ ਵਿਸ਼ੇ ਨੂੰ ਅਰਥ ਭਰਪੂਰ ਬਣਾਇਆ | ਅੰਤ ਵਿਚ ਏ.ਪੀ.ਐਫ. ਦੇ ਡਾਇਰੈਕਟਰ ਸੰਦੀਪ ਮਹਿਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ