08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 17-06-2025
ਸੁਭਾਨਪੁਰ, 16 ਜੂਨ (ਸਤਨਾਮ ਸਿੰਘ)-ਐਸ.ਐਸ.ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਕਥਿਤ ਤੌਰ 'ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਮੌਕੇ ਐਸ.ਐਚ.ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕੇ ਐਸ. ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਪਹਾੜੀਪੁਰ, ਬੂਟ, ਬਾਦਸ਼ਾਹਪੁਰ ਤੇ ਟੀ. ਪੁਆਇੰਟ ਪਿੰਡ ਰਮੀਦੀ ਦੇ ਨਜ਼ਦੀਕ ਪਹੁੰਚੇ ਤਾਂ ਇਕ ਨੌਜਵਾਨ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ | ਜਿਸ ਨੂੰ ਕਾਬੂ ਕਰਕੇ ਉਸ ਦੇ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਬਲਦੇਵ ਸਿੰਘ ਦੇਬੀ ਪੁੱਤਰ ਦਾਮੋਦਰ ਸਿੰਘ ਵਾਸੀ ਪਿੰਡ ਬੂਟ ਦੇ ਰੂਪ ਵਿਚ ਹੋਈ ਹੈ | ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਰਾਬ ਦੇ ਠੇਕੇ ਦੀ ਜਗ੍ਹਾ ਬਦਲਣ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।