08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 17-06-2025
ਖਲਵਾੜਾ, 16 ਜੂਨ (ਮਨਦੀਪ ਸਿੰਘ ਸੰਧੂ)-ਹਾੜ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਦੁਆਰਾ ਸਿੰਘ ਸਭਾ ਪਿੰਡ ਅਕਾਲਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਗੁਰੂ ਘਰ ਦੇ ਹੈੱਡ ਗ੍ਰੰਥੀ ਗੁਰਦੇਵ ਸਿੰਘ ਵਲੋਂ ਬਾਰਹਮਾਹਾ ਬਾਣੀ ਦੇ ਪਾਠ ਸੰਗਤਾਂ ਨੂੰ ਸਰਵਣ ਕਰਵਾਏ ਗਏ | ਉਪਰੰਤ ਵਿਸ਼ੇਸ਼ ਤੌਰ 'ਤੇ ਪੁੱਜੇ ਗਿਆਨੀ ਜੈਦੀਪ ਸਿੰਘ ਕਥਾਵਾਚਕ ਫਗਵਾੜਾ ਵਾਲਿਆਂ ਵਲੋਂ ਸੰਗਤਾਂ ਨਾਲ ਹਾੜ ਮਹੀਨੇ ਦੇ ਸ਼ਬਦ ਦੀ ਕਥਾ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਨੇ ਸੰਗਤਾਂ ਨੂੰ ਵਹਿਮਾਂ ਭਰਮਾਂ ਤੋਂ ਬਚਣ ਤੇ ਸ਼ਬਦ ਗੁਰੂ ਦੇ ਲੜ ਲੱਗਣ ਦੀ ਪੇ੍ਰਰਨਾ ਦਿੱਤੀ | ਸਮਾਗਮ ਵਿਚ ਸਤਨਾਮ ਸਿੰਘ ਅਤੇ ਤਰਸੇਮ ਸਿੰਘ ਅਮਰੀਕਾ ਵਾਲਿਆਂ ਵਲੋਂ ਵਿਸ਼ੇਸ਼ ਤੌਰ 'ਤੇ ਸਹਿਯੋਗ ਕੀਤਾ ਗਿਆ | ਪ੍ਰਬੰਧਕਾਂ ਵਲੋਂ ਗਿਆਨੀ ਜੈਦੀਪ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਲਾਲ ਸਿੰਘ, ਖ਼ਜ਼ਾਨਚੀ ਜਸਵੀਰ ਸਿੰਘ,, ਸੈਕਟਰੀ ਸੂਬੇਦਾਰ ਜਸਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਮਾਂ ਬੋਲੀ ਨਾਲ ਜੁੜਣ ਲਈ ਲੋਕ ਪੁਸਤਕਾਂ ਦੀ ਖਰੀਦ ਕਰਨ-ਡਾ. ਭੱਟੀ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਲਗਾਈ ਸ੍ਰੀ ਪ੍ਰ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।