ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਲੋਂ ਸ੍ਰੀ ਪ੍ਰਾਣਨਾਥ ਜਾਗਿ੍ਤੀ ਸੇਵਾ ਸੰਮਤੀ ਦੇ ਸਹਿਯੋਗ ਨਾਲ ਛਬੀਲ, ਬੂਟੇ ਵੰਡੇ ਤੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਵੱਖ-ਵੱਖ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ | ਵੱਡੀ ਗਿਣਤੀ ਵਿਚ ਲੋਕਾਂ ਨੇ ਪੁਸਤਕ ਪ੍ਰਦਰਸ਼ਨੀ ਦੇਖੀ ਤੇ ਆਪਣੀਆਂ ਮਨਪਸੰਦ ਕਿਤਾਬਾਂ ਦੀ ਖਰੀਦ ਕੀਤੀ | ਕੁੱਝ ਪ੍ਰਵਾਸੀ ਮਜ਼ਦੂਰਾਂ ਵਲੋਂ ਵੀ ਹਿੰਦੀ ਭਾਸ਼ਾ ਦੀਆਂ ਪੁਸਤਕਾਂ ਖਰੀਦਣ ਵਿਚ ਦਿਲਚਸਪੀ ਦਿਖਾਈ ਗਈ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਡਾ. ਗੁਰਦੇਵ ਸਿੰਘ ਭੱਟੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਨਾਲ ਜੁੜਣ ਲਈ ਲੋਕ ਪੁਸਤਕਾਂ ਦੀ ਖਰੀਦ ਕਰਨ | ਉਨ੍ਹਾਂ ਭਾਸ਼ਾ ਵਿਭਾਗ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ, ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਲੋਕਾਂ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸੋਸ਼ਲ ਮੀਡੀਆ ਪੇਜ਼ ਨਾਲ ਜੁੜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪੁਸਤਕਾਂ ਦੀ ਖਰੀਦ ਕੀਤੀ | ਇਸੇ ਦੌਰਾਨ ਹੀ ਸੁਖਵਿੰਦਰ ਮਠਾਰੂ, ਸ਼ਹਿਬਾਜ ਖਾਨ ਤੇ ਮੁਨੱਜਾ ਇਰਸ਼ਾਦ ਨੇ ਪ੍ਰਦਰਸ਼ਨੀ ਦੇਖੀ ਤੇ ਲੋਕਾਂ ਨੂੰ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਕਿਤਾਬਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ ਘੱਟ ਇਕ ਕਿਤਾਬ ਜ਼ਰੂਰ ਖਰੀਦਣ ਤੇ ਉਨ੍ਹਾਂ ਖੁਦ ਵੀ ਕਿਤਾਬਾਂ ਦੀ ਖਰੀਦ ਕੀਤੀ | ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਟਾਫ਼ ਮੈਂਬਰ ਮਨੀਸ਼ ਬਹਿਲ, ਸਲਮਾਨ ਖਾਨ, ਨਰਿੰਦਰ ਕੌਰ, ਸ੍ਰੀ ਪ੍ਰਾਣਨਾਥ ਜਾਗਿ੍ਤੀ ਸੇਵਾ ਸੰਮਤੀ ਦੇ ਮੈਂਬਰ ਸੁਗਮ, ਭਾਰਤ ਨੇਗੀ, ਗੌਰਵ, ਅਨਿਕੇਤ, ਸਾਗਰ, ਪ੍ਰੀਤ, ਹਰਦੀਪ ਤੇ ਰਿਸ਼ਵ ਡੋਗਰਾ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੂੰ ਬੂਟੇ ਵੀ ਤਕਸੀਮ ਕੀਤੇ ਗਏ |