ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੁਆਰਾ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ 'ਚ ਆਨਲਾਈਨ ਪਿਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਪਿਤਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਨ ਲਈ ਕਾਰਡ ਮੇਕਿੰਗ ਤੇ ਉਨ੍ਹਾਂ ਦੇ ਨਾਲ ਖ਼ੂਬਸੂਰਤ ਪਲਾਂ ਨੂੰ ਦਰਸਾਉਂਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ | ਇਸ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਪਿ੍ੰਸੀਪਲ ਅਰੋੜਾ ਨੇ ਕਿਹਾ ਕਿ ਹਰ ਇੱਕ ਦੀ ਜ਼ਿੰਦਗੀ ਦੇ ਵਿਚ ਪਿਤਾ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਬੱਚਿਆਂ ਦੇ ਸੁਪਨਿਆਂ ਤੇ ਇੱਛਾਵਾਂ ਦੀ ਪੂਰਤੀ ਕਰਨ 'ਚ ਪਿਤਾ ਦਾ ਵੱਡਾ ਯੋਗਦਾਨ ਹੈ ਅਤੇ ਕਿਸੇ ਵੀ ਮੁਸ਼ਕਿਲ ਜਾਂ ਪ੍ਰੇਸ਼ਾਨੀ ਵਿਚ ਪਿਤਾ ਆਪਣੇ ਬੱਚਿਆਂ ਦਾ ਸਾਥ ਨਹੀਂ ਛੱਡਦਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ: ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਤੇ ਪਿ੍ੰ: ਰੇਨੰੂ ਅਰੋੜਾ ਨੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਮਾਤਾ- ਪਿਤਾ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ਤੇ ਫਾਦਰ ਡੇਅ ਦੀਆਂ ਮੁਬਾਰਕਾਂ ਦਿੱਤੀਆਂ |