08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਗੋਇੰਦਵਾਲ ਪੁਲ ਦੇ ਨੇੜੇ ਦਰਿਆ 'ਚੋਂ ਲਾਸ਼ ਬਰਾਮਦ <br/>

ਅਜੀਤ ਡੈਸਕ 17-06-2025
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਜਲੰਧਰ ਦੇ ਵੱਡੇ ਕਾਰੋਬਾਰੀ ਦੀ ਪਤਨੀ ਦੀ ਲਾਸ਼ ਅੱਜ ਦੁਪਹਿਰ ਵੇਲੇ ਸੁਲਤਾਨਪੁਰ ਲੋਧੀ ਦੇ ਪਿੰਡ ਅੰਮਿ੍ਤਪੁਰ ਨੇੜੇ ਗੋਇੰਦਵਾਲ ਪੁਲ ਵਿਖੇ ਮਿਲੀ | ਤਲਵੰਡੀ ਚੌਧਰੀਆਂ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ | ਮਿ੍ਤਕਾ ਦੇ ਪਰਿਵਾਰਿਕ ਮੈਂਬਰ ਵੀ ਮੌਕੇ 'ਤੇ ਪੁੱਜੇ | ਡੀ.ਐਸ.ਪੀ. ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਿ੍ਤਕਾ ਸੋਨਮ ਪਤਨੀ ਮਿੱਕੀ ਤਿਵਾੜੀ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ 14 ਜੂਨ ਨੂੰ ਸੋਨਮ ਢਿਲਵਾਂ ਨੇੜੇ ਦਰਿਆ ਤੇ ਕੁੱਝ ਸਮਾਨ ਜਲ ਪ੍ਰਵਾਹ ਕਰਨ ਲੱਗੀ ਸੀ ਕਿ ਉਸ ਦਾ ਪੈਰ ਫਿਸਲ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹੀ ਸੋਨਮ ਨੂੰ ਗੋਤਾਖੋਰਾਂ ਰਾਹੀਂ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ | ਡੀ.ਐਸ.ਪੀ. ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਮਿ੍ਤਕਾ ਦੇ ਪਰਿਵਾਰਿਕ ਮੈਂਬਰਾਂ ਵਲੋਂ ਲਈ ਗਈ ਵਿਸ਼ੇਸ਼ ਮਨਜ਼ੂਰੀ ਤਹਿਤ ਦੇਰ ਰਾਤ ਪੋਸਟਮਾਰਟਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਭਗਵੰਤ ਮਾਨ ਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਫ਼ੂਕ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੁਆਰਾ ਆਨਲਾਈਨ ਪਿਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।