08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੇਂਡੂ ਮਜ਼ਦੂਰ ਯੂਨੀਅਨ ਨੇ ਭਗਵੰਤ ਮਾਨ ਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਫ਼ੂਕ ਕੇ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 17-06-2025
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਨੇੜਲੇ ਪਿੰਡ ਮੇਵਾ ਸਿੰਘ ਵਾਲਾ ਵਿਖੇ ਬੇਜ਼ਮੀਨੇ ਦਲਿਤ ਮਜ਼ਦੂਰਾਂ ਵਿਰੋਧੀ ਭਗਵੰਤ ਮਾਨ ਸਰਕਾਰ ਤੇ ਸੰਗਰੂਰ ਪੁਲਿਸ ਤੇ ਪ੍ਰਸ਼ਾਸਨ ਦੇ ਪੁਤਲੇ ਫੂਕੇ ਗਏ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਪੁਤਲਾ ਫੂਕਣ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿਛਲੀ 20 ਮਈ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀੜ ਐਸਵਾਨ ਵਿਚ ਜੀਂਦ ਰਾਜੇ ਦੀ 927 ਏਕੜ ਜ਼ਮੀਨ ਉੱਤੇ ਆਪਣਾ ਹੱਕ ਜਿਤਾਉਣ ਲਈ ਨਿਕਲੇ ਹਜ਼ਾਰਾਂ ਕਿਰਤੀ ਬੇਜ਼ਮੀਨੇ ਕਿਸਾਨ ਦਲਿਤ ਮਜ਼ਦੂਰਾਂ ਨੂੰ ਉਸ ਜ਼ਮੀਨ ਤੇ ਬੇਗਮਪੁਰਾ ਵਸਾਉਣ ਜਾ ਰਹੇ ਲੋਕਾਂ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਲਾ ਕੇ ਮਜ਼ਦੂਰਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਦਬਾਅ ਹੇਠ ਸੰਗਰੂਰ ਪ੍ਰਸ਼ਾਸਨ ਵਲੋਂ ਮੀਟਿੰਗ ਸੱਦੀ ਗਈ ਜਿਸ 'ਚ ਫ਼ੈਸਲਾ ਹੋਇਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨਾਲ 18 ਜੂਨ ਨੂੰ 3 ਮੰਤਰੀਆਂ ਨਾਲ ਪੈਨਲ ਮੀਟਿੰਗ ਹੋਵੇਗੀ ਤੇ ਪਿੰਡ ਸ਼ਾਦੀਹਰੀ ਦੇ ਜੋ 10 ਮਰਦ ਤੇ 2 ਔਰਤਾਂ ਜੇਲ੍ਹ ਵਿਚ ਬੰਦ ਹਨ, ਨੂੰ ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਵਿਚ ਰਿਹਾਅ ਕਰ ਦਿੱਤਾ ਜਾਵੇਗਾ | ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਜਿਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਬਿੱਕਰ ਸਿੰਘ ਹਥੋਆ ਤੇ ਸ਼ਾਦੀਹਰੀ ਪਿੰਡ ਦੇ ਜੇਲ੍ਹਾਂ ਵਿਚ ਬੰਦ 13 ਦਲਿਤਾਂ ਬੇਜ਼ਮੀਨੇ ਲੋਕਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ | ਇਸ ਮੌਕੇ ਅਮਰਜੀਤ ਸਿੰਘ ਜਵਾਲਾਪੁਰ, ਲੁਭਾਇਆ ਝੁੱਗੀਆਂ ਗ਼ੁਲਾਮ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਕੁਲਦੀਪ ਸਿੰਘ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਕੁਲਦੀਪ ਕੌਰ ਉੱਚਾ ਬੋਹੜਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਗੋਇੰਦਵਾਲ ਪੁਲ ਦੇ ਨੇੜੇ ਦਰਿਆ 'ਚੋਂ ਲਾਸ਼ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।