ਕਪੂਰਥਲਾ, 16 ਜੂਨ (ਸਡਾਨਾ)-ਗੁਰਦੁਆਰਾ ਸਾਹਿਬ ਮੁਹੱਲਾ ਕੇਸਰੀ ਬਾਗ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਭਾਈ ਮੋਹਕਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਸੀਨੀਅਰ ਅਕਾਲੀ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੰਗਤਾਂ ਲਈ ਮਿੱਸੇ ਪ੍ਰਸ਼ਾਦੇ ਤੇ ਲੱਸੀ ਦਾ ਲੰਗਰ ਵੀ ਲਗਾਇਆ ਗਿਆ | ਸਮਾਗਮ ਦੌਰਾਨ ਗੁਰਪਾਲ ਸਿੰਘ, ਸਤਨਾਮ ਸਿੰਘ, ਰਾਜ ਕੁਮਾਰ, ਜਸਪਾਲ, ਨਰਿੰਦਰ ਕੁਮਾਰ, ਕੇਵਲ ਸਿੰਘ, ਮੋਹਨ ਸਿੰਘ, ਰਾਜਾ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਵਾਲੀਆ, ਬੀਬੀ ਨੀਲਮ, ਬੀਬੀ ਅਮਰਜੀਤ ਕੌਰ, ਬੀਬੀ ਪਿੰਕੀ, ਸੁਖਮਨੀ ਕੌਰ, ਬਲਵਿੰਦਰ ਕੌਰ, ਜਸਬੀਰ ਕੌਰ, ਬੀਬੀ ਪ੍ਰੀਤੀ ਤੇ ਹੋਰ ਸੰਗਤਾਂ ਹਾਜ਼ਰ ਸਨ |