29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਆਟੋ ਪਲਟਣ ਕਾਰਨ ਚਾਲਕ ਸਮੇਤ 7 ਵਿਅਕਤੀ ਜ਼ਖ਼ਮੀ

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਆਟੋ ਪਲਟਣ ਕਾਰਨ ਚਾਲਕ ਸਮੇਤ 7 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਆਟੋ ਚਾਲਕ ਅਵਿਨਾਸ਼ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਟੋ 'ਤੇ ਸਵਾਰ ਹੋ ਕੇ ਮਾਤਾ ਭੱਦਰਕਾਲੀ ਮੰਦਿਰ ਵਿਖੇ ਮੱਥਾ ਟੇਕਣ ਗਏ ਸਨ ਤਾਂ ਜਦੋਂ ਉਹ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਪਿੱਥੋਰਾਹਲ ਸੁਲਤਾਨਪੁਰ ਲੋਧੀ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਅਚਾਨਕ ਖੱਡਾ ਆਉਣ ਕਾਰਨ ਉਨ੍ਹਾਂ ਦਾ ਆਟੋ ਪਲਟ ਗਿਆ, ਜਿਸ ਕਾਰਨ ਆਟੋ 'ਚ ਸਵਾਰ 7 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਬਾਬਾ ਸਲਾਮ ਸ਼ਾਹ ਵਲੀ ਜੀ ਦਾ ਮੇਲਾ ਭਲਕੇ ਅਗਲੀ ਖ਼ਬਰ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹ ਦੀ ਅਦਾਇਗੀ ਨਾ ਹੋਣ 'ਤੇ ਮੁਲਾਜ਼ਮਾਂ ਵਲੋਂ ਪੀ.ਆਰ.ਟੀ.ਸੀ. ਦੇ ਡੀਪੂ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।