ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨੇ ਦੱਸਿਆ ਕਿ ਬੀਤੀ ਰਾਤ ਐਸ.ਐਸ.ਐਫ. ਦੇ ਮੁਲਾਜ਼ਮਾਂ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਲਗਭਗ 50 ਸਾਲਾ ਅਣਪਛਾਤੀ ਔਰਤ ਜੋ ਕਿ ਗੰਭੀਰ ਹਾਲਤ ਵਿਚ ਸੀ, ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦਾ ਇਲਾਜ ਐਮਰਜੈਂਸੀ ਵਾਰਡ 'ਚ ਜਾਰੀ ਹੈ | ਇਸ ਸਬੰਧੀ ਥਾਣਾ ਸੁਭਾਨਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |