ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਜੈ ਬਾਬਾ ਪੰਜ ਪੀਰ-ਜਠੇਰੇ ਲੀਰ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 19 ਤੇ 20 ਜੂਨ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਾਂ ਨੇ ਦੱਸਿਆ ਕਿ ਪਹਿਲੇ ਦਿਨ ਵੀਰਵਾਰ 19 ਜੂਨ ਨੂੰ ਸਵੇਰੇ ਝੰਡੇ, ਚਾਦਰ ਤੇ ਚਿਰਾਗ਼ ਦੀ ਰਸਮ ਉਪਰੰਤ ਕੱਵਾਲ ਤੇ ਨੱਕਾਲ ਪਾਰਟੀਆਂ ਆਪਣੇ ਫਨ ਦਾ ਮੁਜ਼ਾਹਰਾ ਕਰਨਗੀਆਂ | ਰਾਤ ਨੂੰ ਸੁੱਖਾ ਰਾਮ ਸਰੋਆ ਰਾਹੋਂ ਵਾਲੇ ਧਾਰਮਿਕ ਨਾਟਕ ਦੀ ਖ਼ੂਬਸੂਰਤ ਪੇਸ਼ਕਾਰੀ ਕਰਨਗੇ | ਮੇਲੇ ਦੇ ਦੂਸਰੇ ਤੇ ਆਖ਼ਰੀ ਦਿਨ ਸ਼ੁੱਕਰਵਾਰ 20 ਜੂਨ ਨੂੰ ਦੁਪਹਿਰ 12 ਤੋਂ ਸ਼ਾਮ 5 ਵਜੇ ਤੱਕ ਸੱਭਿਆਚਾਰਕ ਸਟੇਜ ਸਜਾਈ ਜਾਵੇਗੀ |