ਕਪੂਰਥਲਾ, 17 ਜੂਨ (ਵਿ.ਪ੍ਰ.)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾ ਮੁਕਤ ਲੈਫ਼ਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਕਪੂਰਥਲਾ ਵਿਚ ਕੰਪਿਊਟਰ ਤੇ ਸ਼ਾਰਟ ਟਰਮ ਦੇ ਬੇਸਿਕ ਕੰਪਿਊਟਰ ਕੋਰਸ ਤੇ ਪ੍ਰੋਗਰਾਮ-ਸੀ ਦੇ ਕੋਰਸਾਂ ਲਈ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਨੌਜਵਾਨ ਕੰਪਿਊਟਰ ਦੇ ਕੋਰਸਾਂ ਵਿਚ ਦਾਖ਼ਲਾ ਲੈਣ ਦੇ ਚਾਹਵਾਨ ਹਨ, ਉਹ ਕਪੂਰਥਲਾ ਵਿਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਿਊਟਰ ਕੋਰਸਾਂ ਦੇ ਪੂਰਾ ਹੋਣ 'ਤੇ ਪੰਜਾਬ ਸਰਕਾਰ ਵਲੋਂ ਸਬੰਧਿਤ ਨੌਜਵਾਨਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤੇ ਜਾਂਦੇ ਹਨ |