28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਵਲੋਂ ਡੇਰਾ ਬਾਬਾ ਨਾਨਕ ਤੋਂ ਆਨੰਦਪੁਰ ਸਾਹਿਬ ਲਈ ਬੱਸ ਸੇਵਾ ਦੀ ਸ਼ੁਰੂਆਤ <br/>

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਵਲੋਂ ਡੇਰਾ ਬਾਬਾ ਨਾਨਕ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਨਵੀਂ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਪ੍ਰਵੀਨ ਕੁਮਾਰ ਸ਼ਰਮਾ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਡੀਪੂ ਕਪੂਰਥਲਾ ਨੇ ਦੱਸਿਆ ਕਿ ਇਹ ਬੱਸ ਸਵੇਰੇ ਡੇਰਾ ਬਾਬਾ ਨਾਨਕ ਤੋਂ 5:15 ਵਜੇ ਚੱਲੇਗੀ ਤੇ ਬਟਾਲਾ ਤੋਂ ਹਰਿਗੋਬਿੰਦਪੁਰ, ਟਾਂਡਾ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ ਸ੍ਰੀ ਆਨੰਦਪੁਰ ਸਾਹਿਬ ਪੁੱਜੇਗੀ | ਜਨਰਲ ਮੈਨੇਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ 12:20 ਵਜੇ ਰਵਾਨਾ ਹੋ ਕੇ ਇਹ ਬੱਸ ਡੇਰਾ ਬਾਬਾ ਨਾਨਕ ਰਾਤ ਨੂੰ 8 ਵਜੇ ਡੇਰਾ ਬਾਬਾ ਨਾਨਕ ਪੁੱਜੇਗੀ | ਉਨ੍ਹਾਂ ਕਿਹਾ ਕਿ ਇਸ ਬੱਸ ਸੇਵਾ ਦੇ ਚੱਲਣ ਨਾਲ ਡੇਰਾ ਬਾਬਾ ਨਾਨਕ ਤੇ ਹੋਰ ਖੇਤਰਾਂ ਦੀਆਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਜਾਣ ਲਈ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਡੇਰਾ ਬਾਬਾ ਨਾਨਕ ਲਈ ਸਿੱਧੀ ਬੱਸ ਸੇਵਾ ਸ਼ੁਰੂ ਹੋਣ ਨਾਲ ਸੰਗਤਾਂ ਨੂੰ ਲਾਭ ਹੋਵੇਗਾ | ਇਸ ਬੱਸ ਸੇਵਾ ਦੀ ਸ਼ੁਰੂਆਤ ਲਈ ਚੀਫ਼ ਇੰਸਪੈਕਟਰ ਰਜਿੰਦਰ ਸਿੰਘ ਧੰਜੂ, ਟੀ.ਟੀ.ਆਈ. ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਹੀਰਾ ਲਾਲ, ਸਬ ਇੰਸਪੈਕਟਰ ਸਾਹਿਲ ਭਗਤ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਸੇਵਾ ਮੁਕਤ ਐਸ.ਐਸ. ਪਰਮਜੀਤ ਸਿੰਘ, ਡੀਪੂ ਪ੍ਰਧਾਨ ਸਤਨਾਮ ਸਿੰਘ, ਡਰਾਈਵਰ ਗੁਰਭੇਜ ਸਿੰਘ ਤੇ ਕੁਲਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਕੰਪਿਊਟਰ ਕੋਰਸਾਂ ਦਾ ਦਾਖ਼ਲਾ ਲੈਣ ਦੇ ਚਾਹਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨਾਲ ਸੰਪਰਕ ਕਰਨ-ਕਰਨਲ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।