ਫਗਵਾੜਾ, 17 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਰਟੀ ਨੇ ਅਰਬਨ ਅਸਟੇਟ ਨੇੜਿਉਂ ਇਕ ਵਿਅਕਤੀ ਜੋ ਪੈਦਲ ਆ ਰਿਹਾ ਸੀ, ਉਸ ਨੂੰ ਕਾਬੂ ਕਰਕੇ ਚੈਕਿੰਗ ਦੌਰਾਨ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਿਵਾ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰਬਰ 4 ਗੋਬਿੰਦਪੁਰਾ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਮਹੇੜੂ ਲਾਗਿਉਂ ਰੋਹਿਤ ਪੁੱਤਰ ਮੋਹਣ ਲਾਲ ਵਾਸੀ ਖਾੜਕੂਵਲਾ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ |