28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ਿਲ੍ਹਾ ਐਪੀਡੀਮੋਲੋਜਿਸਟ ਵਲੋਂ ਐਸ.ਐਮ.ਓ. ਤੇ ਈ.ਓ. ਨਾਲ ਡੇਂਗੂ ਸੰਬੰਧੀ ਮੀਟਿੰਗ

ਅਜੀਤ ਡੈਸਕ 18-06-2025
ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ)-ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਕਾ ਖੁੱਲਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰਪਾਲ ਸਿੰਘ ਤੇ ਈ.ਓ. ਨਗਰ ਕੌਂਸਲ ਸੁਲਤਾਨਪੁਰ ਲੋਧੀ ਬਲਜੀਤ ਸਿੰਘ ਬਿਲਗਾ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ | ਜਿਸ 'ਚ ਉਨ੍ਹਾਂ ਨੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਇਸ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਓ ਸਬੰਧੀ ਗੱਲਬਾਤ ਕੀਤੀ | ਜਾਣਕਾਰੀ ਦਿੰਦਿਆਂ ਹੋਇਆਂ ਡਾ. ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਇੰਦਰ ਸਿੰਘ ਸੇਠੀ ਸੀ.ਐਚ.ਸੀ ਟਿੱਬਾ ਤੇ ਉਨ੍ਹਾਂ ਦੇ ਫ਼ੀਲਡ ਸਟਾਫ਼ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਹਫ਼ਤੇ 'ਚ ਦੋ ਵਾਰ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਖੇਤਰਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਇਸ ਸਬੰਧੀ ਪ੍ਰਚਾਰ ਕਰ ਰਹੀਆਂ ਹਨ | ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਗਰਮੀਆਂ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਡਾ. ਨੰਦਿਕਾ ਖੁੱਲਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਇਕ ਵਾਇਰਲ ਬੁਖ਼ਾਰ ਹੈ, ਜੋ ਏਡੀਜ਼ ਇੰਜਪਟਾਈ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਜ਼ਿਆਦਾਤਰ ਇਹ ਮੱਛਰ ਦਿਨ ਵੇਲੇ ਕੱਟਦਾ ਹੈ | ਏ.ਐਮ.ਓ. ਬਲਕਾਰ ਸਿੰਘ ਬੱਲ ਤੇ ਸੁਖਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਤੇ ਸਾਫ਼ ਸਫ਼ਾਈ ਦਾ ਖ਼ਿਆਲ ਰੱਖਿਆ ਜਾਵੇ |
ਪਿਛਲੀ ਖ਼ਬਰ ਪਿੰਡ ਵਾਹਦ ਵਿਖੇ ਟਰਾਲੀ ਤੇ ਪਰਾਲੀ ਨੂੰ ਅੱਗ ਲਗਾਉਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।