28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ.ਟੀ.ਯੂ. ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਕਾਰਜਕਾਰੀ ਰਜਿਸਟਰਾਰ ਡਾ. ਨਵਦੀਪਕ ਸੰਧੂ ਨੂੰ ਦਿੱਤੀ ਵਧਾਈ

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਯੂਨੀਵਰਸਿਟੀ ਦੇ ਨਵਨਿਯੁਕਤ ਕਾਰਜਕਾਰੀ ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ | ਐਸੋਸੀਏਸ਼ਨ ਦੇ ਸਰਪ੍ਰਸਤ ਯਾਦਵਿੰਦਰ ਸਿੰਘ ਰੰਧਾਵਾ ਤੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਡਾ. ਸੰਧੂ ਲੰਬੇ ਅਰਸੇ ਤੋਂ ਯੂਨੀਵਰਸਿਟੀ ਵਿਚ ਡਿਪਟੀ ਡਾਇਰੈਕਟਰ ਪਲੇਸਮੈਂਟ ਤੇ ਅਲੂਮਨਾਈ ਵਜੋਂ ਸੇਵਾ ਨਿਭਾਅ ਰਹੇ ਹਨ ਤੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਨੌਕਰੀ ਦਿਵਾਉਣ ਵਿਚ ਵਿਸ਼ੇਸ਼ ਯੋਗਦਾਨ ਪਾਇਆ | ਉਹ ਨਿਰੰਤਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਵੀ ਕਰਦੇ ਰਹੇ | ਐਸੋਸੀਏਸ਼ਨ ਦੇ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਡਾ. ਨਵਦੀਪਕ ਸੰਧੂ ਨਾਨ ਟੀਚਿੰਗ ਸਟਾਫ਼ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੰਗਾਂ ਪੂਰੀਆਂ ਕਰਵਾਉਣਗੇ | ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿੰਘ, ਵਿੱਤ ਸਕੱਤਰ ਜਗਦੀਪ ਸਿੰਘ, ਸੰਯੁਕਤ ਸਕੱਤਰ ਮਨਜੀਤ ਸਿੰਘ, ਪ੍ਰੈੱਸ ਸਕੱਤਰ ਸਤਵੀਰ ਸਿੰਘ, ਵਰਿੰਦਰ ਸਿੰਘ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਜ਼ਿਲ੍ਹੇ ਦਾ ਸਰਬੋਤਮ ਇੰਸਟੀਚਿਊਟ ਐਲਾਨਿਆ ਅਗਲੀ ਖ਼ਬਰ ਹੈਰੋਇਨ ਤੇ 1 ਲੱਖ 4 ਹਜ਼ਾਰ ਦੀ ਡਰੱਗ ਮਨੀ ਸਮੇਤ ਔਰਤ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।