28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਿ੍ਟਿਸ਼ ਸਿੱਖ ਸਕੂਲ ਵਿਚ ਪਿਤਾ ਦਿਵਸ 'ਤੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਬਿ੍ਟਿਸ਼ ਸਿੱਖ ਸਕੂਲ ਇੱਬਣ ਰੋਡ ਖੋਜੇਵਾਲ ਜ਼ਿਲ੍ਹਾ ਕਪੂਰਥਲਾ ਵਿਚ ਕਿੰਡਰ ਗਾਰਟਨ ਦੇ ਛੋਟੇ ਵਿਦਿਆਰਥੀਆਂ ਨੇ ਪਿਤਾ ਦਿਵਸ 'ਤੇ ਆਪਣੇ ਪਿਆਰ ਦਾ ਇਜ਼ਹਾਰ ਕਰਦਿਆਂ ਕਾਰਡ ਬਣਾਏ | ਉਨ੍ਹਾਂ ਰੋਜ਼ਾਨਾ ਦੇ ਕਾਰਜਾਂ 'ਚ ਆਪਣੇ ਪਿਤਾ ਦੀ ਮਦਦ ਕੀਤੀ | ਪਹਿਲੀ ਤੋਂ ਲੈ ਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮੌਕੇ ਕਵਿਤਾਵਾਂ ਪੇਸ਼ ਕੀਤੀਆਂ ਤੇ ਕਾਰਡ ਅਤੇ ਪੋਸਟਰ ਬਣਾ ਕੇ ਆਪਣੇ ਪਿਤਾ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ | ਸਕੂਲ ਦੀ ਪਿ੍ੰਸੀਪਲ ਸੁਕਿ੍ਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਪਿਤਾ ਕੇਵਲ ਇਕ ਰਿਸ਼ਤੇ ਦਾ ਨਾਂਅ ਹੀ ਨਹੀਂ, ਸਗੋਂ ਇਕ ਸ਼ਕਤੀ ਹੈ, ਜਿਹੜੀ ਜੀਵਨ ਦੀ ਨੀਂਹ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਪਿਤਾ ਸਾਡੇ ਜੀਵਨ ਦਾ ਮਾਰਗਦਰਸ਼ਨ ਤੇ ਪ੍ਰੇਰਨਾਸਰੋਤ ਹੈ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਜ਼ਿਲ੍ਹੇ ਦਾ ਸਰਬੋਤਮ ਇੰਸਟੀਚਿਊਟ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।