28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 18-06-2025
ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਨਡਾਲਾ ਰੋਡ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਜਿਸ 'ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਪ੍ਰਧਾਨ ਵਲੋਂ ਭਰੋਸਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟ ਤੋਂ ਘੱਟ ਅੱਠ ਘੰਟੇ ਬਿਜਲੀ ਨਿਰਵਿਘਨ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਅਗਰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਕੋਈ ਨੁਕਸ ਪੈਂਦਾ ਹੈ, ਉਸ ਨੂੰ ਬਿਜਲੀ ਵਿਭਾਗ ਵਲੋਂ ਤੁਰੰਤ ਠੀਕ ਕੀਤਾ ਜਾਵੇ ਕਿਉਂਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਵਧੇਰੇ ਪਾਣੀ ਦੀ ਜ਼ਰੂਰਤ ਪੈਂਦੀ ਹੈ | ਉਨ੍ਹਾਂ ਮੰਗ ਕਰਦੇ ਕਿਹਾ ਕਿ ਜੋ ਮਿੱਟੀ ਵਾਲੀਆਂ ਟਰਾਲੀਆਂ ਸ਼ਹਿਰ ਵਿਚੋਂ ਲੰਘਦੀਆਂ ਹਨ, ਉਨ੍ਹਾਂ 'ਤੇ ਤਰਪਾਲ ਪਾਈ ਜਾਵੇ ਜੋ ਤਰਪਾਲ ਨਹੀਂ ਪਾਉਣਗੇ, ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇ ਤੇ ਇਸ ਤਰ੍ਹਾਂ ਲੰਘਦਿਆਂ ਟਰਾਲੀਆਂ ਨੂੰ ਬੰਦ ਕੀਤਾ ਜਾਵੇ, ਕਿਉਂਕਿ ਜਦੋਂ ਤਰਪਾਲ ਤੋਂ ਬਗੈਰ ਰੇਤਾ ਦੀਆਂ ਟਰਾਲੀਆਂ ਲੰਘਦੀਆਂ ਹਨ ਤਾਂ ਰੇਤਾ ਉੱਡਣ ਨਾਲ ਪਿੱਛੇ ਜਾ ਰਹੇ ਵਾਹਨ ਚਾਲਕਾਂ ਦੇ ਅੱਖਾਂ 'ਚ ਪੈਂਦੀ ਹੈ ਜਿਸ ਨਾਲ ਹਾਦਸਾ ਹੋਣ ਦਾ ਡਰ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਜੋ ਵੱਡੇ ਟਿੱਪਰ ਸ਼ਹਿਰ ਵਿਚੋਂ ਲੰਘਦੇ ਹਨ, ਉਨ੍ਹਾਂ ਨੂੰ ਬੰਦ ਕੀਤਾ ਜਾਵੇ | ਕਿਉਂਕਿ ਇਹ ਬਹੁਤ ਤੇਜ਼ ਰਫ਼ਤਾਰ ਨਾਲ ਲੰਘਦੇ ਹਨ ਜਿਸ ਨਾਲ ਵੀ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ | ਇਸ ਮੌਕੇ 'ਤੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਨੇ ਕਿਹਾ ਕਿ ਅਗਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ, ਉਨ੍ਹਾਂ ਦੀ ਮੁਸ਼ਕਲ ਨੂੰ ਹੱਲ ਕਰਨ ਦੀ ਹਰ ਹਾਲਤ ਵਿਚ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ 'ਤੇ ਗੁਰਵਿੰਦਰ ਸਿੰਘ ਸੋਹੀ ਜਰਨਲ ਸਕੱਤਰ, ਮਨਜੀਤ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਜੀਤ ਸਿੰਘ ਮੀਤ ਪ੍ਰਧਾਨ, ਬਲਬੀਰ ਸਿੰਘ ਮੀਤ ਪ੍ਰਧਾਨ ਕਪੂਰਥਲਾ, ਗੁਰਨਾਮ ਸਿੰਘ ਪੰਡੋਰੀ ਮੀਤ ਪ੍ਰਧਾਨ, ਕਸ਼ਮੀਰ ਸਿੰਘ ਮੀਤ ਪ੍ਰਧਾਨ, ਸੋਮਨਾਥ ਸਲਾਹਕਾਰ, ਜਸਪਾਲ ਵਧਾਵਨ, ਹਰਪਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸਤਵਿੰਦਰ ਸਿੰਘ, ਹਰਭਜਨ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵਲੋਂ ਕਪੂਰਥਲਾ ਦਾ ਦੌਰਾ <br/> ਅਗਲੀ ਖ਼ਬਰ ਬਿ੍ਟਿਸ਼ ਸਿੱਖ ਸਕੂਲ ਵਿਚ ਪਿਤਾ ਦਿਵਸ 'ਤੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।