28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦੜ੍ਹਾ ਸੱਟਾ ਲਗਵਾਉਂਦਾ ਵਿਅਕਤੀ ਕਾਬੂ

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜ੍ਹਾ ਸੱਟਾ ਲਗਵਾਉਣ ਦੇ ਕਥਿਤ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਜੇ ਕੁਮਾਰ ਚੰਦਰਾ ਵਾਸੀ ਨਵੀਂ ਅਬਾਦੀ ਮੁਹੱਲਾ ਜੱਟਪੁਰਾ ਬੱਕਰਖਾਨਾ ਚੌਂਕ ਨੇੜੇ ਇਕ ਦੁਕਾਨ ਦੇ ਬਾਹਰ ਖੜ੍ਹਾ ਦੜ੍ਹਾ ਸੱਟਾ ਲਗਵਾ ਰਿਹਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ 480 ਰੁਪਏ ਨਗਦੀ ਤੇ ਇਕ ਕਾਪੀ ਪੈਨ ਬਰਾਮਦ ਕੀਤਾ ਹੈ | ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਜੂਆ ਐਕਟ ਤੇ ਲਾਟਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ 75 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵਲੋਂ ਕਪੂਰਥਲਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।