28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ 75 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 18-06-2025
ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)-ਪੰਜਾਬ 'ਚ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਹਲਕਾ ਭੁਲੱਥ ਦੇ ਪਿੰਡ ਰਾਮਗੜ੍ਹ ਵਿਖੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਜਲ ਸਰੋਤ ਵਿਭਾਗ ਪੰਜਾਬ ਦੀ ਹਾਜ਼ਰੀ ਵਿਚ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਨ ਲਈ ਹਰਭਜਨ ਸਿੰਘ ਰਾਜ ਸਭਾ ਮੈਂਬਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ | ਉਦਘਾਟਨੀ ਸਮਾਗਮ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਹਲਕਾ ਭੁਲੱਥ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹਰਭਜਨ ਸਿੰਘ ਮੈਂਬਰ ਰਾਜ ਸਭਾ ਦਾ ਸਵਾਗਤ ਕੀਤਾ | ਇਸ ਮੌਕੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਤੋਂ ਬਾਅਦ ਮੈਂਬਰ ਰਾਜ ਸਭਾ ਹਰਭਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੋਣਾ ਇੱਕ ਬਹੁਤ ਹੀ ਚੰਗੀ ਗੱਲ ਹੈ | ਇਸ ਵਿਕਾਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਜੋ ਲੱਖਾਂ ਰੁਪਏ ਪਿੰਡਾਂ ਦੀ ਬਿਹਤਰੀ ਲਈ ਦਿੱਤੇ ਜਾ ਰਹੇ ਹਨ | ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਵਧੀਆ ਤਰੀਕੇ ਨਾਲ ਵਿਕਾਸ ਪੂਰੇ ਕੀਤੇ ਜਾਣ ਦੀ ਅਪੀਲ ਕੀਤੀ | ਇਸ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਮੈਂਬਰ ਰਾਜ ਸਭਾ ਦਾ ਇਸ ਹਲਕੇ ਵਿਚ ਪੁੱਜਣ 'ਤੇ ਭਰਵਾਂ ਸਵਾਗਤ ਕਰਦੇ ਹੋਏ ਕਿਹਾ ਕਿ ਮੈਂਬਰ ਰਾਜ ਸਭਾ ਹਰਭਜਨ ਸਿੰਘ ਜਿੱਥੇ ਕਿ੍ਕਟ ਦੇ ਖੇਤਰ ਵਿਚ ਸਟਾਰ ਰਹੇ ਹਨ, ਉੱਥੇ ਅੱਜ ਪੰਜਾਬ ਦੇ ਵਿਚ ਸੇਵਾ ਕਰਕੇ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ | ਇਸ ਮੌਕੇ ਐਸ.ਡੀ.ਐਮ ਡੈਵੀ ਗੋਇਲ, ਡੀ.ਐਸ.ਪੀ ਕਰਨੈਲ ਸਿੰਘ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ ਲੱਖਾ ਬਲਾਕ ਪ੍ਰਧਾਨ, ਸੀਨੀਅਰ 'ਆਪ' ਆਗੂ ਜਥੇਦਾਰ ਜੀਤ ਸਿੰਘ ਰਾਮਗੜ੍ਹ, ਧਰਮਿੰਦਰ ਸਿੰਘ ਸਰਪੰਚ, ਜਸਵਿੰਦਰਪਾਲ ਸਿੰਘ, ਅਮਰਜੀਤ ਸਿੰਘ, ਸੁਖਪਾਲ ਸਿੰਘ, ਬਲਦੇਵ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਬੂਟਾ ਸਿੰਘ, ਖੇਮ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਬੂਟਾ ਸਿੰਘ ਕੌਂਸਲਰ, ਪ੍ਰਲਾਦ ਸਿੰਘ ਭਦਾਸ, ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਕੌਂਸਲ ਭੁਲੱਥ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਨਿਸ਼ਾਨ ਸਿੰਘ ਹੁੰਦਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਹੈਰੋਇਨ ਸਮੇਤ ਕਾਰ ਸਵਾਰ 2 ਵਿਅਕਤੀ ਕਾਬੂ ਅਗਲੀ ਖ਼ਬਰ ਦੜ੍ਹਾ ਸੱਟਾ ਲਗਵਾਉਂਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।