26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ਿਲ੍ਹਾ ਪੁਲਿਸ ਵਲੋਂ 20 ਨੂੰ ਕੱਢੀ ਜਾਵੇਗੀ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਾਥੋਨ-ਗੌਰਵ ਤੂਰਾ ਲੋਕਾਂ ਨੂੰ ਸਾਈਕਲਾਥੋਨ ਵਿਚ ਸ਼ਮੂਲੀਅਤ ਕਰਨ ਦੀ ਅਪੀਲ <br/>

ਅਜੀਤ ਡੈਸਕ 18-06-2025
ਕਪੂਰਥਲਾ, 17 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ 'ਸਿਹਤ ਵੀ, ਵਿਰਾਸਤ ਵੀ' ਦੇ ਥੀਮ ਤਹਿਤ 20 ਜੂਨ ਨੂੰ ਸਵੇਰੇ ਸਾਢੇ 5 ਵਜੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ 'ਸਾਈਕਲਾਥੋਨ 2025' ਕੱਢੀ ਜਾਵੇਗੀ | ਜਾਣਕਾਰੀ ਦਿੰਦਿਆਂ ਗੌਰਵ ਤੂਰਾ ਐਸ.ਐਸ.ਪੀ. ਕਪੂਰਥਲਾ ਨੇ ਦੱਸਿਆ ਕਿ ਇਹ ਸਾਈਕਲਾਥੋਨ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਹੁੰਦੀ ਹੋਈ ਮੁੜ ਗੁਰੂ ਨਾਨਕ ਸਟੇਡੀਅਮ ਵਿਚ ਸਮਾਪਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਸਾਈਕਲਾਥੋਨ 'ਚ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਦੇ ਸਾਈਕਿਲੰਗ ਕਲੱਬ, ਐਨ.ਜੀ.ਓ. ਤੇ ਹੋਰ ਸ਼ਹਿਰ ਵਾਸੀ ਸ਼ਮੂਲੀਅਤ ਕਰਨਗੇ | ਐਸ.ਐਸ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਕੋਹੜ ਦੇ ਖ਼ਾਤਮੇ ਲਈ ਦੋਹਰੀ ਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ | ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਗਈ ਹੈ, ਉੱਥੇ ਨਸ਼ੇ ਦੇ ਮਾਰੂ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ, ਰੈਲੀਆਂ ਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ | ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਮੁੜ ਵਸੇਬਾ ਕੇਂਦਰ ਵਿਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਈਕਲਾਥੋਨ ਵਿਚ ਸ਼ਾਮਲ ਹੋ ਕੇ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਯੰਗ 'ਚ ਆਪਣਾ ਯੋਗਦਾਨ ਪਾਉਣ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ |

ਪਿਛਲੀ ਖ਼ਬਰ ਦੁਕਾਨ ਤੋਂ ਵਾਪਸ ਘਰ ਨੂੰ ਜਾ ਰਹੇ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਗੈਰ ਕਾਨੂੰਨੀ ਢੰਗ ਨਾਲ ਬਣਾਏ ਕਮਰਿਆਂ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਕਾਰਨ ਕਾਲੋਨੀ ਨਿਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।