26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦੁਕਾਨ ਤੋਂ ਵਾਪਸ ਘਰ ਨੂੰ ਜਾ ਰਹੇ ਵਿਅਕਤੀ ਦੀ ਕੁੱਟਮਾਰ

ਅਜੀਤ ਡੈਸਕ 18-06-2025
ਫਗਵਾੜਾ, 17 ਜੂਨ (ਹਰਜੋਤ ਸਿੰਘ ਚਾਨਾ)-ਦੁਕਾਨ ਤੋਂ ਵਾਪਸ ਘਰ ਨੂੰ ਜਾ ਰਹੇ ਇੱਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨਿਤੇਸ਼ ਕੁਮਾਰ ਪੁੱਤਰ ਹਰਭਜਨ ਸਿੰਘ ਵਾਸੀ ਬੀੜ ਪੁਆਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਕੇ ਆ ਰਿਹਾ ਸੀ ਤਾਂ ਬੀੜ ਪੁਆਦ ਨੇੜੇ ਉਸ ਨੰੂ ਰੋਕ ਲਿਆ ਤੇ ਹਥਿਆਰਾਂ ਨਾਲ ਵਾਰ ਕਰਕੇ ਉਸ ਦੀ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਗੁਰਸ਼ਰਨ ਸਿੰਘ ਪੁੱਤਰ ਸੋਢੀ ਵਾਸੀ ਭੁੱਲਾਰਾਈ, ਗੋਪੀ ਵਾਸੀ ਖਲਵਾੜਾ, ਦੀਪਕ ਪੁੱਤਰ ਰਾਕੇਸ਼ ਕੁਮਾਰ ਵਾਸੀ ਬੀੜ ਪੁਆਦ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਖੋਲ੍ਹੇ ਜਾ ਰਹੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੰਮ ਜਲਦ ਮੁਕੰਮਲ ਕੀਤਾ ਜਾ ਰਿਹੈ-ਡੀ.ਸੀ. ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ 20 ਨੂੰ ਕੱਢੀ ਜਾਵੇਗੀ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਾਥੋਨ-ਗੌਰਵ ਤੂਰਾ ਲੋਕਾਂ ਨੂੰ ਸਾਈਕਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।