ਕਪੂਰਥਲਾ, 17 ਜੂਨ (ਵਿ.ਪ੍ਰ.)-ਜ਼ਿਲ੍ਹੇ 'ਚ 8ਵੇਂ ਪੜਾਅ ਦੌਰਾਨ ਖੋਲੇ ਜਾ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਲੋਕ ਆਪਣੇ ਘਰਾਂ ਨੇੜੇ ਇਨ੍ਹਾਂ ਕਲੀਨਿਕਾਂ ਤੋਂ ਲਾਭ ਉਠਾ ਸਕਣ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਉਪਰੰਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਸਿਵਲ ਸਰਜਨ ਡਾ. ਹਰਪਾਲ ਸਿੰਘ ਨੂੰ ਹਦਾਇਤ ਕੀਤੀ ਕਿ ਨਵੇਂ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਕੇ ਇਨ੍ਹਾਂ ਨੂੰ ਜਲਦੀ ਪੂਰਾ ਕਰਵਾਉਣ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ | ਮੀਟਿੰਗ ਵਿਚ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸੰਜੀਵ ਅਗਰਵਾਲ, ਡੀ.ਐਚ.ਓ. ਡਾ. ਰਾਜੀਵ ਪ੍ਰਾਸ਼ਰ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਐਸ.ਐਮ.ਓ. ਡਾ. ਇੰਦੂ ਬਾਲਾ, ਐਸ.ਐਮ.ਓ. ਡਾ. ਪਰਮਿੰਦਰ ਕੌਰ, ਰਾਮ ਸਿੰਘ ਐਮ.ਐਂਡ.ਈ.ਓ., ਸ਼ਰਨਦੀਪ ਸਿੰਘ, ਡੀ.ਐਮ.ਈ.ਆਈ.ਓ., ਸੁਖਦਿਆਲ ਸਿੰਘ, ਡੀ.ਸੀ.ਐਮ. ਪਿ੍ਅੰਕਾ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਕੰਸਟਰੱਕਸ਼ਨ ਡਵੀਜ਼ਨ-1, ਡੀ.ਡਬਲਯੂ.ਡੀ. ਬੀ.ਐਂਡ.ਆਰ. ਕਪੂਰਥਲਾ ਦੇ ਕਾਰਜਕਾਰੀ ਇੰਜੀਨੀਅਰ ਆਦਿ ਹਾਜ਼ਰ ਸਨ |