28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੇਂਡੂ ਮਜ਼ਦੂਰ ਯੂਨੀਅਨ ਨੇ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਵਿ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਜ਼ਿਲ੍ਹੇ ਵਿਚ ਤੀਜੇ ਦਿਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਤੇ ਹੋਰ ਦਲਿਤ ਮਜ਼ਦੂਰਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਝੁੱਗੀਆਂ ਗੁਲਾਮ, ਭੰਡਾਲ ਬੇਟ ਤੇ ਸੰਗੋਜਲਾ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਜਲਾ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਪੰਜਾਬ ਸਰਕਾਰ ਦੀ ਦਲਿਤ ਮਜ਼ਦੂਰ ਵਿਰੋਧੀ ਨੀਤੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬੀਤੀ 2 ਜੂਨ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਰੋਸ ਮੁਜ਼ਾਹਰੇ ਦੇ ਐਲਾਨ ਤੋਂ ਬਾਅਦ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਨੇ 18 ਜੂਨ ਨੂੰ 3 ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਉਣ ਤੇ ਜੇਲ੍ਹਾਂ 'ਚ ਬੰਦ ਜ਼ਮੀਨੀ ਪ੍ਰਾਪਤੀ ਲਈ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਇਸ ਵਾਅਦੇ ਤੋਂ ਮੁਕਰ ਗਈ ਹੈ ਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਪੇਂਡੂ ਮਜ਼ਦੂਰ ਤੇ ਹੋਰ ਜਥੇਬੰਦੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਿੱਕਰ ਸਿੰਘ ਹਥੋਆ ਤੇ ਸ਼ਾਦੀਹਰੀ ਪਿੰਡ ਦੇ ਜੇਲ੍ਹ 'ਚ ਬੰਦ 13 ਦਲਿਤ ਬੇਜ਼ਮੀਨੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਯੂਨੀਅਨ ਆਗੂ ਤਰਸੇਮ ਸਿੰਘ, ਗੁਰਮੀਤ ਸਿੰਘ ਦੇਵਲਾਂਵਾਲਾ, ਕਸ਼ਮੀਰਾ ਸਿੰਘ ਝੁੱਗੀਆਂ ਗੁਲਾਮ, ਗੋਬਿੰਦ ਰਾਮ ਝੁੱਗੀਆਂ ਗੁਲਾਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਉੱਚਾ ਪਿੰਡ ਵਿਖੇ ਦੋ ਧਿਰਾਂ ਵਿਚਕਾਰ ਲੜਾਈ, ਦੋ ਜ਼ਖਮੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 16 ਵਿਅਕਤੀ ਗ੍ਰਿਫ਼ਤਾਰ- ਐੱਸ. ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।