28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਉੱਚਾ ਪਿੰਡ ਵਿਖੇ ਦੋ ਧਿਰਾਂ ਵਿਚਕਾਰ ਲੜਾਈ, ਦੋ ਜ਼ਖਮੀ

ਅਜੀਤ ਡੈਸਕ 19-06-2025
ਫਗਵਾੜਾ, 18 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉੱਚਾ ਪਿੰਡ ਵਿਖੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਹਸਪਤਾਲ 'ਚ ਜੇਰੇ ਇਲਾਜ ਪਹਿਲੀ ਧਿਰ ਦੇ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੂਹ 'ਤੇ ਕੰਮ ਕਰ ਰਿਹਾ ਸੀ ਤਾਂ ਦੂਸਰੀ ਧਿਰ ਦੇ ਵਿਅਕਤੀਆਂ ਵਲੋਂ ਉੱਥੇ ਕੁੱਝ ਵਿਅਕਤੀ ਬੁਲਾ ਕੇ ਉਸਦੀ ਕੁੱਟਮਾਰ ਕੀਤੀ ਤੇ ਉਸਨੂੰ ਜ਼ਖਮੀ ਕਰ ਦਿੱਤਾ | ਦੂਸਰੀ ਧਿਰ ਦੇ ਅਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ 'ਤੇ ਸੰਦੀਪ ਸਿੰਘ ਵਲੋਂ ਆਪਣੇ ਵਿਅਕਤੀਆਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕੀਤਾ ਗਿਆ ਹੈ | ਦੋਨੋਂ ਜ਼ਖਮੀ ਵਿਅਕਤੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |
ਪਿਛਲੀ ਖ਼ਬਰ ਕਿਸਾਨ ਨਿਰਮਲ ਸਿੰਘ ਦੇ ਡੇਰੇ 'ਤੇ ਨਵਾਂ ਟਰਾਂਸਫ਼ਾਰਮਰ ਲਗਾਉਣ ਦਾ ਮਾਮਲਾ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਖਟਾਈ 'ਚ ਪ... ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।