27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇਗੀ-ਐਸ.ਐਚ.ਓ. <br/>

ਅਜੀਤ ਡੈਸਕ 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਉਹ ਖ਼ੁਦ ਨੂੰ ਵੱਡੇ ਭਾਗਾਂ ਵਾਲੀ ਸਮਝਦੇ ਹਨ ਜਿਸ ਨੂੰ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਬਤੌਰ ਐਸ.ਐਚ.ਓ. ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਐਸ.ਐਚ.ਓ. ਸੋਨਮਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਗੈਰ ਸਮਾਜਿਕ ਤੱਤਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ, ਨਹੀਂ ਤਾਂ ਉਨ੍ਹਾਂ ਦੇ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪਾਵਨ ਨਗਰੀ ਸੁਲਤਾਨਪੁਰ ਲੋਧੀ ਤੇ ਸਾਰੇ ਇਲਾਕੇ ਨੂੰ ਨਸ਼ਾ ਤੇ ਅਪਰਾਧ ਮੁਕਤ ਕਰਨਾ ਹੋਵੇਗਾ | ਟਰੈਫ਼ਿਕ ਸਮੱਸਿਆ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਾਲ ਸੰਪਰਕ ਕਰਕੇ ਟਰੈਫ਼ਿਕ ਸਮੱਸਿਆ ਦਾ ਵੀ ਤੁਰੰਤ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਅੰਤ 'ਚ ਉਨ੍ਹਾਂ ਕਿਹਾ ਕਿ ਮੀਡੀਆ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਉਹ ਅਪਰਾਧ ਤੇ ਨਸ਼ੇ 'ਤੇ ਲਗਾਮ ਲਗਾਉਣਗੇ |

ਪਿਛਲੀ ਖ਼ਬਰ 'ਪੰਜਾਬੀ ਦੁਨੀਆ' ਰਸਾਲੇ ਦੇ ਡਾ. ਜਗਤਾਰ ਵਿਸ਼ੇਸ਼ ਅੰਕ ਲਈ ਸਾਹਿਤਕਾਰ ਆਪਣੇ ਖੋਜ ਪੱਤਰ ਭੇਜਣ-ਜਸਪ੍ਰੀਤ ਕੌਰ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 'ਕੁਟੰਬ ਪ੍ਰਬੋਧਨ' ਵਿਸ਼ੇ 'ਤੇ ਵਿਚਾਰ-ਗੋਸ਼ਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।