ਕਪੂਰਥਲਾ, 18 ਜੂਨ (ਵਿ.ਪ੍ਰ.)-ਭਾਸ਼ਾ ਵਿਭਾਗ ਪੰਜਾਬ ਵਲੋਂ 'ਪੰਜਾਬੀ ਦੁਨੀਆ' ਰਸਾਲੇ ਦੇ ਡਾ. ਜਗਤਾਰ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਜ਼ਿਲ੍ਹੇ ਦੇ ਸਾਹਿਤਕਾਰਾਂ/ਲੇਖਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਅੰਕ ਵਿਚ ਪ੍ਰਕਾਸ਼ਿਤ ਕਰਨ ਲਈ ਡਾ. ਜਗਤਾਰ ਬਾਰੇ ਖੋਜ ਪੱਤਰ 10 ਜੁਲਾਈ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਨੂੰ ਭੇਜਣ | ਉਨ੍ਹਾਂ ਕਿਹਾ ਕਿ ਖੋਜ ਪੱਤਰ ਮੌਲਿਕ ਤੇ ਅਣਪ੍ਰਕਾਸ਼ਿਤ ਹੋਣ ਸਬੰਧੀ ਤਸਦੀਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਦਫ਼ਤਰ ਦੇ ਕਲਰਕ ਮਨੀਸ਼ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |