27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਭੁਲੱਥ ਵਿਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

ਅਜੀਤ ਡੈਸਕ 19-06-2025
ਭੁਲੱਥ, 18 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਕੀਰ ਸਿੰਘ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਪੰਜਾਬ ਸੁਰਿੰਦਰ ਸਿੰਘ ਸ਼ੇਰਗਿੱਲ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕਿਸਾਨ ਆਗੂਆਂ ਵਲੋਂ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਜੋ ਸਰਕਾਰ ਨੇ ਪਿਛਲੇ ਸਾਲ 'ਚ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਸੰਦ ਦਿੱਤੇ ਸਨ, ਉਸ ਦੀ ਸਬਸਿਡੀ ਹਾਲੇ ਤੱਕ ਕਿਸਾਨਾਂ ਨੂੰ ਦੇ ਖਾਤਿਆਂ ਵਿਚ ਨਹੀਂ ਆਈ | ਜਿੱਥੇ ਬੈਂਕਾਂ ਵਾਲੇ ਕਿਸਾਨਾਂ ਨੂੰ ਉਸ ਰਕਮ 'ਤੇ ਵਿਆਜ ਲਾ ਰਹੇ ਹਨ, ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਛੇਤੀ ਤੋਂ ਛੇਤੀ ਕਿਸਾਨਾਂ ਦੇ ਖਾਤਿਆਂ 'ਚ ਸਬਸਿਡੀ ਪਾਈ ਜਾਵੇ | ਯੂਨੀਅਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਬਿਜਲੀ ਕਾਰਪੋਰੇਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਜੋ ਕਿਸਾਨਾਂ ਦੀਆਂ ਮੋਟਰਾਂ ਤੇ ਲਾਈਨਾਂ ਵਿਚ ਜਾਂ ਮੋਟਰਾਂ 'ਚ ਫਾਲਟ ਪੈਂਦਾ ਹੈ, ਉਸ ਨੂੰ 24 ਘੰਟੇ ਤੋਂ ਪਹਿਲਾਂ-ਪਹਿਲਾਂ ਠੀਕ ਕੀਤਾ ਜਾਵੇ, ਤੇ ਅੱਠ ਘੰਟੇ ਤੋਂ ਜਿੰਨੀ ਬਿਜਲੀ ਸਪਲਾਈ ਘੱਟ ਹੋਈ ਹੈ ਉਸ ਦੀ ਕੰਪੀਸੀਸ਼ਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੱਕੀ ਦਾ ਸੀਜ਼ਨ ਜ਼ੋਰਾਂ 'ਤੇ ਹੈ, ਇਸ ਲਈ ਯੂਨੀਅਨ ਮੰਗ ਕਰਦੀ ਹੈ ਕਿ ਮੱਕੀ ਦੀ ਸਰਕਾਰੀ ਖ਼ਰੀਦ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਸੁਰਿੰਦਰ ਕੁਮਾਰ ਖੱਸਣ, ਕੁਲਬੀਰ ਸਿੰਘ, ਹਰਦੇਵ ਸਿੰਘ ਮਾਡਲ ਟਾਊਨ, ਦਿਲਬਾਗ ਸਿੰਘ ਖੱਸਣ, ਗੁਰਬਚਨ ਸਿੰਘ ਤੇ ਸਤਨਾਮ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਨਡਾਲਾ 'ਚ ਸਟਾਰਮ ਵਾਟਰ ਪਾਈਪ ਲਾਈਨ ਪ੍ਰੋਜੈਕਟ 'ਤੇ ਕੰਮ ਮੁੜ ਤੋਂ ਸ਼ੁਰੂ ਅਗਲੀ ਖ਼ਬਰ ਚੌਕ ਬਜਾਜ ਭੱਠਾ ਭਟਨੂਰਾ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।